|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ਛੱਡ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ : ਰਾਕੇਸ਼ ਟਿਕੈਤ

ਗਾਜੀਪੁਰ(ਦੇਵ ਇੰਦਰਜੀਤ): ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 72 ਦਿਨਾਂ ਤੋਂ ਜਾਰੀ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋਈ ਪਰ ਸਾਰੀਆਂ ਬੇਸਿੱਟਾ ਰਹੀਆਂ। ਅਜਿਹੇ 'ਚ ਹੁਣ ਕਿਸਾਨਾਂ ਨੇ ਕੱਲ ਯਾਨੀ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਦੇਸ਼ ਭਰ 'ਚ ਕਿਸਾਨ ਹਾਈਵੇਅ ਜਾਮ ਕਰ ਕੇ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਵਿਚ

NRI Post Desk · 2120 ਦਿਨ ਪਹਿਲਾਂ · ਅੱਪਡੇਟ 2120 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਛੱਡ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ : ਰਾਕੇਸ਼ ਟਿਕੈਤ
📷 NRI Post Desk

ਗਾਜੀਪੁਰ(ਦੇਵ ਇੰਦਰਜੀਤ): ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 72 ਦਿਨਾਂ ਤੋਂ ਜਾਰੀ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋਈ ਪਰ ਸਾਰੀਆਂ ਬੇਸਿੱਟਾ ਰਹੀਆਂ। ਅਜਿਹੇ 'ਚ ਹੁਣ ਕਿਸਾਨਾਂ ਨੇ ਕੱਲ ਯਾਨੀ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਦੇਸ਼ ਭਰ 'ਚ ਕਿਸਾਨ ਹਾਈਵੇਅ ਜਾਮ ਕਰ ਕੇ ਆਪਣਾ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਵਿਚ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਦਿੱਲੀ 'ਚ ਇਹ ਚੱਕਾ ਜਾਮ ਨਹੀਂ ਹੋਵੇਗਾ।

ਸੰਬੰਧਿਤ ਖ਼ਬਰਾਂ

12 ਤੋਂ 3 ਵਜੇ ਤੱਕ ਕਰਨਗੇ ਚੱਕਾ ਜਾਮ

ਕਿਸਾਨ ਸ਼ਨੀਵਾਰ ਨੂੰ ਦੇਸ਼ ਭਰ 'ਚ ਤਿੰਨ ਘੰਟਿਆਂ ਲਈ ਚੱਕਾ ਜਾਮ ਕਰਨਗੇ। ਇਸ ਦੌਰਾਨ ਨੈਸ਼ਨਲ ਅਤੇ ਸਟੇਟ ਹਾਈਵੇਅ 'ਤੇ ਵਾਹਨਾਂ ਦੀ ਆਵਾਜਾਈ ਰੋਕ ਰੱਖਣਗੇ। ਕਿਸਾਨਾਂ ਨੂੰ ਬਜਟ 'ਚ ਨਜ਼ਰਅੰਦਾਜ ਕਰਨਾ, ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਇੰਟਰਨੈੱਟ ਬੰਦ ਕਰਨ ਸਮੇਤ ਕਈ ਮੁੱਦਿਆਂ ਦੇ ਵਿਰੋਧ 'ਚ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਯੂਨੀਅਨ ਦੇ ਆਗੂਆਂ ਅਨੁਸਾਰ ਸ਼ਨੀਵਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਨੂੰ ਜਾਮ ਕਰਦੇ ਹੋਏ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!