|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਕੇਟ ਹਮਲੇ ਕਾਰਨ ਕਾਬੁਲ ਚ 5 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖਮੀ

ਕਾਬੁਲ(ਐਨ .ਆਰ .ਆਈ ਮੀਡਿਆ) : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ਨੀਵਾਰ ਨੂੰ ਧਮਾਕਿਆਂ ਨਾਲ ਹਿਲ ਗਿਆ।ਧਮਾਕੇ ਸੰਘਣੀ ਆਬਾਦੀ ਵਾਲੇ ਗ੍ਰੀਨ ਜ਼ੋਨ ਵਿਚ ਹੋਏ। ਲਗਾਤਾਰ ਹੋਏ ਧਮਾਕਿਆਂ ਦੀ ਆਵਾਜ਼ ਤੋਂ ਲਗਦਾ ਹੈ ਕਿ ਇੱਕ ਤੋਂ ਬਾਅਦ ਇੱਕ ਰਾਕੇਟ ਫਾਇਰ ਕੀਤੇ ਗਏ ਹਨ। ਇਨ੍ਹਾਂ ਧਮਾਕਿਆਂ ਵਿਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਹਾਲਾਂਕਿ, ਗ੍ਰਹਿ ਮੰਤਰਾਲੇ ਦਾ ਕਹਿਣਾ ਹੈ

NRI Post Desk · 2196 ਦਿਨ ਪਹਿਲਾਂ · ਅੱਪਡੇਟ 2196 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਕੇਟ ਹਮਲੇ ਕਾਰਨ ਕਾਬੁਲ ਚ 5 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖਮੀ
📷 NRI Post Desk

ਕਾਬੁਲ(ਐਨ .ਆਰ .ਆਈ ਮੀਡਿਆ) : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸ਼ਨੀਵਾਰ ਨੂੰ ਧਮਾਕਿਆਂ ਨਾਲ ਹਿਲ ਗਿਆ।ਧਮਾਕੇ ਸੰਘਣੀ ਆਬਾਦੀ ਵਾਲੇ ਗ੍ਰੀਨ ਜ਼ੋਨ ਵਿਚ ਹੋਏ। ਲਗਾਤਾਰ ਹੋਏ ਧਮਾਕਿਆਂ ਦੀ ਆਵਾਜ਼ ਤੋਂ ਲਗਦਾ ਹੈ ਕਿ ਇੱਕ ਤੋਂ ਬਾਅਦ ਇੱਕ ਰਾਕੇਟ ਫਾਇਰ ਕੀਤੇ ਗਏ ਹਨ। ਇਨ੍ਹਾਂ ਧਮਾਕਿਆਂ ਵਿਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਹਾਲਾਂਕਿ, ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸ਼ਨੀਵਾਰ ਸਵੇਰੇ ਦੋ ਛੋਟੇ 'ਸਟਿੱਕੀ ਬੰਬ' ਫਟੇ। ਉਨ੍ਹਾਂ ਚੋਂ ਇਕ ਨੇ ਪੁਲਿਸ ਦੀ ਕਾਰ ਨੂੰ ਨਿਸ਼ਾਨਾ ਬਣਾਇਆ, ਜਿਸ 'ਚ ਇੱਕ ਪੁਲਿਸ ਮੁਲਾਜ਼ਮ ਮਾਰਿਆ ਗਿਆ।

ਸੰਬੰਧਿਤ ਖ਼ਬਰਾਂ

ਨਿਊਜ਼ ਏਜੇਂਸੀ ਅਨੁਸਾਰ ਪਬਲਿਕ ਹੈਲਥ ਮਿਸਟ੍ਰੀ ਤੋਂ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਰਾਕੇਟ ਹਮਲਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ 5 ਤੱਕ ਪਹੁੰਚ ਗਈ ਹੈ ਅਤੇ 21 ਤੋਂ ਵੱਧ ਲੋਕ ਜ਼ਖਮੀ ਹੋਏ ਹਨ । ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਬੁਲ ਵਿੱਚ ਸ਼ਨੀਵਾਰ ਯਾਨੀ ਕਿ ਅੱਜ ਸਵੇਰੇ 14 ਰਾਕੇਟ ਦਾਗੇ ਗਏ ਹਨ ।ਫਿਲਹਾਲ ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨੇ ਕੋਈ ਜਵਾਬ ਨਹੀਂ ਦਿੱਤਾ ਹੈ । ਹਾਲਾਂਕਿ, ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਸ਼ਨੀਵਾਰ ਸਵੇਰੇ ਦੋ ਛੋਟੇ ‘ਸਟਿੱਕੀ ਬੰਬ’ ਨਾਲ ਧਮਾਕੇ ਹੋਏ ਸਨ । ਉਨ੍ਹਾਂ ਵਿਚੋਂ ਇੱਕ ਨੇ ਪੁਲਿਸ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਸੀ ਅਤੇ ਤਿੰਨ ਜ਼ਖਮੀ ਹੋ ਗਏ ਸਨ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!