|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੀਂਹ ਕਾਰਨ ਡਿੱਗੀ ਛੱਤ, ਸੂਤੇ ਪਏ ਪਤੀ-ਪਤਨੀ ਦੀ ਹੋਈ ਮੌਤ

ਅੰਮ੍ਰਿਤਸਰ (ਐਨ.ਆਰੀ.ਆਈ. ਮੀਡਿਆ) : ਦੇਰ ਰਾਤ ਸ਼ਹਿਰ 'ਚ ਤੇਜ਼ ਹਨੇਰੀ ਤੇ ਮੀਂਹ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇਥੇ ਘਰ ਦੀ ਛੱਤ ਡਿੱਗਣ ਨਾਲ ਇੱਕ ਨਵੇਂ ਵਿਆਹੇ ਜੋੜੇ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਢਪਈ ਇਲਾਕੇ ਦੇ ਲੋਹਾਰਾ ਗਲੀ ਵਿੱਚ ਵਾਪਰੀ। ਦੇਰ ਰਾਤ ਤੇਜ਼ ਹਨੇਰੀ ਤੇ ਮੀਂਹ ਇੱਕ ਪਰਿਵਾਰ 'ਤੇ ਕਹਿਰ ਬਣ ਕੇ ਵਰ੍ਹਿਆ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰੀ.ਆਈ. ਮੀਡਿਆ) : ਦੇਰ ਰਾਤ ਸ਼ਹਿਰ 'ਚ ਤੇਜ਼ ਹਨੇਰੀ ਤੇ ਮੀਂਹ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇਥੇ ਘਰ ਦੀ ਛੱਤ ਡਿੱਗਣ ਨਾਲ ਇੱਕ ਨਵੇਂ ਵਿਆਹੇ ਜੋੜੇ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਢਪਈ ਇਲਾਕੇ ਦੇ ਲੋਹਾਰਾ ਗਲੀ ਵਿੱਚ ਵਾਪਰੀ। ਦੇਰ ਰਾਤ ਤੇਜ਼ ਹਨੇਰੀ ਤੇ ਮੀਂਹ ਇੱਕ ਪਰਿਵਾਰ 'ਤੇ ਕਹਿਰ ਬਣ ਕੇ ਵਰ੍ਹਿਆ।

ਸੰਬੰਧਿਤ ਖ਼ਬਰਾਂ

ਤੇਜ਼ ਮੀਂਹ ਪੈਣ ਕਾਰਨ ਛੱਤ ਡਿੱਗਣ ਨਾਲ ਇੱਕ ਨਵੇਂ ਵਿਆਹੇ ਜੋੜੇ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਵਿੰਦਰ ਸਿੰਘ ਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਵਜੋਂ ਹੋਈ ਹੈ। ਲੋਕਾਂ ਨੇ ਦੱਸਿਆ ਕਿ ਘਟਨਾ ਦੇ ਸਮੇਂ ਦੋਹੇਂ ਪਤੀ ਪਤਨੀ ਸੁੱਤੇ ਪਏ ਸਨ, ਤੇਜ਼ ਮੀਂਹ ਕਾਰਨ ਮਕਾਨ ਦੀ ਛੱਤ ਡਿੱਗ ਗਈ ਤੇ ਦੋਵੇਂ ਪਤੀ-ਪਤਨੀ ਮਲਬੇ ਹੇਠ ਦੱਬ ਗਏ।

ਸਥਾਨਕ ਲੋਕਾਂ ਨੇ ਦੋਹਾਂ ਨੂੰ ਮਲਬੇ ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਜਦ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।ਸਥਾਨਕ ਲੋਕਾਂ ਦੇ ਮੁਤਾਬਕ ਦੋਹਾਂ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਮ੍ਰਿਤਕਾਂ ਦੇ ਪਰਿਵਾਰ ਤੇ ਪੁਲਿਸ ਨੂੰ ਦਿੱਤੀ। ਪੁਲਿਸ ਨੇ ਦੋਹਾਂ ਮ੍ਰਿਤਕਾਂ ਦੀ ਮੌਤ ਛੱਤ ਦੇ ਮਲਬੇ ਹੇਠ ਦੱਬ ਜਾਣ ਕਾਰਨ ਹੋਣ ਦੀ ਗੱਲ ਆਖੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!