|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਸਕਾਰਪੀਓ ਸਵਾਰ 2 ਵਿਅਕਤੀਆਂ ਤੋਂ 75 ਲੱਖ ਰੁਪਏ ਬਰਾਮਦ

ਲਾਲੜੂ : ਲਾਲੜੂ ਪੁਲਿਸ ਨੇ ਸਕਾਰਪੀਓ ਸਵਾਰ 2 ਵਿਅਕਤੀਆਂ ਤੋਂ 75 ਲੱਖ ਰੁਪਏ ਬਰਾਮਦ ਕੀਤੇ ਹਨ। ਚੋਣ ਜ਼ਾਬਤੇ ਦੌਰਾਨ ਬਿਨਾਂ ਲੋੜੀਂਦੇ ਕਾਗਜ਼ੀ ਸਬੂਤਾਂ ਦੇ 50 ਹਜ਼ਾਰ ਜਾਂ ਇਸ ਤੋਂ ਵੱਧ ਨਗਦੀ ਰੱਖਣ ਜਾ ਲਿਜਾਣ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦਾਇਰੇ 'ਚ ਰੱਖਿਆ ਗਿਆ ਹੈ।ਜ਼ਿਲ੍ਹਾ ਪੁਲਿਸ ਮੁਖੀ ਐੱਸਏਐੱਸ ਨਗਰ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਲੜੂ : ਲਾਲੜੂ ਪੁਲਿਸ ਨੇ ਸਕਾਰਪੀਓ ਸਵਾਰ 2 ਵਿਅਕਤੀਆਂ ਤੋਂ 75 ਲੱਖ ਰੁਪਏ ਬਰਾਮਦ ਕੀਤੇ ਹਨ। ਚੋਣ ਜ਼ਾਬਤੇ ਦੌਰਾਨ ਬਿਨਾਂ ਲੋੜੀਂਦੇ ਕਾਗਜ਼ੀ ਸਬੂਤਾਂ ਦੇ 50 ਹਜ਼ਾਰ ਜਾਂ ਇਸ ਤੋਂ ਵੱਧ ਨਗਦੀ ਰੱਖਣ ਜਾ ਲਿਜਾਣ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦਾਇਰੇ 'ਚ ਰੱਖਿਆ ਗਿਆ ਹੈ।ਜ਼ਿਲ੍ਹਾ ਪੁਲਿਸ ਮੁਖੀ ਐੱਸਏਐੱਸ ਨਗਰ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਲਾਲੜੂ ਇੰਸਪੈਕਟਰ ਗੁਰਚਰਨ ਸਿੰਘ ਵੱਲੋਂ ਪੁਲਿਸ ਪਾਰਟੀ ਨਾਲ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪਿੰਡ ਸਰਸੀਣੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਅੰਬਾਲਾ ਵੱਲੋਂ ਆਉਂਦੀ ਇਕ ਸਕਾਰਪਿਓ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਵਿਚੋਂ 75 ਲੱਖ ਰੁਪਏ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਗੱਡੀ ਵਿਚ ਸਵਾਰ ਦੋ ਵਿਅਕਤੀਆਂ ਦੀ ਪਛਾਣ ਪ੍ਰਮੋਦ ਸਾਂਗਵਾਨ ਵਾਸੀ ਪਿੰਡ ਕਾਜਲਾ ਕਵਾਸ ਜ਼ਿਲ੍ਹਾ ਝੁਨਝਨੂੰ (ਰਾਜਸਥਾਨ) ਅਤੇ ਸੋਨੂੰ ਸਿੰਘ ਪਿੰਡ ਸੀਹਾ ਜ਼ਿਲ੍ਹਾ ਰਿਵਾੜੀ (ਹਰਿਆਣਾ) ਵਜੋਂ ਹੋਈ ਹੈ, ਜੋ ਰਿਵਾੜੀ ਤੋਂ ਚੰਡੀਗੜ੍ਹ ਜਾ ਰਹੇ ਸਨ। ਉਕਤ ਵਿਅਕਤੀ ਨਕਦੀ ਸਬੰਧੀ ਕੋਈ ਰਸੀਦ ਜਾਂ ਹੋਰ ਦਸਤਾਵੇਜ਼ ਪੇਸ਼ ਨਾ ਕਰ ਸਕੇ, ਨਾ ਹੀ ਕੋਈ ਤਸੱਲੀਬਖਸ਼ ਜਵਾਬ ਦੇ ਸਕੇ। ਪੁਲਿਸ ਨੇ ਥਾਣਾ ਲਾਲੜੂ ਵਿਖੇ ਡੀਡੀਆਰ ਦਰਜ ਕਰ ਕੇ ਅਗਲੇਰੀ ਕਾਰਵਾਈ ਲਈ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!