|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਰੂਪਨਗਰ : 4 ਸਾਲਾ ਬੱਚੀ ਨਾਲ 25 ਸਾਲਾ ਨੌਜਵਾਨ ਨੇ ਕੀਤਾ ਜਬਰ-ਜ਼ਿਨਾਹ

ਰੂਪਨਗਰ (ਦੇਵ ਇੰਦਰਜੀਤ) : ਬੱਚੀ ਦੇ ਪਿਤਾ ਨੇ ਦੱਸਿਆ ਕਿ ਰਾਤ ਦੇ ਸਮੇਂ ਜਦੋਂ ਉਹ ਘਰ ’ਚ ਸਨ ਤਾਂ ਬੱਚੀ ਖੇਡਦੀ-ਖੇਡਦੀ ਬਾਹਰ ਆ ਗਈ। ਘਰ ਦੇ ਬਾਹਰ ਚਾਰ ਲੋਕ ਸ਼ਰਾਬ ਪੀ ਰਹੇ ਸਨ ਅਤੇ ਉਨ੍ਹਾਂ ਨੇ ਬੱਚੀ ਨੂੰ ਚਿਪਸ ਦਾ ਪੈਕੇਟ ਦਿੱਤਾ। ਇਸ ਦੇ ਬਾਅਦ ਇਨ੍ਹਾਂ ’ਚੋਂ ਇਕ ਨੌਜਵਾਨ ਬੱਚੀ ਨੂੰ ਨੇੜੇ ਹੀ ਖਾਲੀ ਪਲਾਟ ’ਚ ਆਪਣੇ ਨਾਲ ਲੈ ਗਿਆ। ਉਨ੍ਹਾਂ ਨੇ ਦੱਸਿਆ ਕਿ ਦੋ-ਤਿੰਨ ਘੰਟਿਆਂ

NRI Post Desk · 1965 ਦਿਨ ਪਹਿਲਾਂ · ਅੱਪਡੇਟ 1965 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਪਨਗਰ : 4 ਸਾਲਾ ਬੱਚੀ ਨਾਲ 25 ਸਾਲਾ ਨੌਜਵਾਨ ਨੇ ਕੀਤਾ ਜਬਰ-ਜ਼ਿਨਾਹ
📷 NRI Post Desk

ਰੂਪਨਗਰ (ਦੇਵ ਇੰਦਰਜੀਤ) : ਬੱਚੀ ਦੇ ਪਿਤਾ ਨੇ ਦੱਸਿਆ ਕਿ ਰਾਤ ਦੇ ਸਮੇਂ ਜਦੋਂ ਉਹ ਘਰ ’ਚ ਸਨ ਤਾਂ ਬੱਚੀ ਖੇਡਦੀ-ਖੇਡਦੀ ਬਾਹਰ ਆ ਗਈ। ਘਰ ਦੇ ਬਾਹਰ ਚਾਰ ਲੋਕ ਸ਼ਰਾਬ ਪੀ ਰਹੇ ਸਨ ਅਤੇ ਉਨ੍ਹਾਂ ਨੇ ਬੱਚੀ ਨੂੰ ਚਿਪਸ ਦਾ ਪੈਕੇਟ ਦਿੱਤਾ। ਇਸ ਦੇ ਬਾਅਦ ਇਨ੍ਹਾਂ ’ਚੋਂ ਇਕ ਨੌਜਵਾਨ ਬੱਚੀ ਨੂੰ ਨੇੜੇ ਹੀ ਖਾਲੀ ਪਲਾਟ ’ਚ ਆਪਣੇ ਨਾਲ ਲੈ ਗਿਆ। ਉਨ੍ਹਾਂ ਨੇ ਦੱਸਿਆ ਕਿ ਦੋ-ਤਿੰਨ ਘੰਟਿਆਂ ਤੱਕ ਬੱਚੀ ਦੇ ਨਾ ਆਉਣ ’ਤੇ ਉਨ੍ਹਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ। ਫਿਰ ਇਸ ਸਬੰਧੀ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਲੋਕਾਂ ਵੱਲੋਂ ਮੁਲਜ਼ਮ ਨੂੰ ਫੜ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਬੱਚੀ ਨੂੰ ਵੇਖਿਆ ਤਾਂ ਉਸ ਦੇ ਸਾਰੇ ਕੱਪੜੇ ਉਤਾਰੇ ਹੋਏ ਸਨ ਅਤੇ ਗਲੇ ’ਤੇ ਵੀ ਦਬਾਉਣ ਦੇ ਨਿਸ਼ਾਨ ਸਨ ਅਤੇ ਸਰੀਰ ’ਤੇ ਵੀ ਦਬਾਉਣ ਦੇ ਨਿਸ਼ਾਨ ਸਨ। ਬੱਚੀ ਦੀਆਂ ਅੱਖਾਂ ਵੀ ਲਾਲ ਹੋਈਆਂ ਪਈਆਂ ਸਨ।

ਸੰਬੰਧਿਤ ਖ਼ਬਰਾਂ

ਰੂਪਨਗਰ ਦੇ ਮੋਰਿੰਡਾ ’ਚੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਦਰਅਸਲ ਇਥੇ ਇਕ 25 ਸਾਲਾ ਨੌਜਵਾਨ ਵੱਲੋਂ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਸ ਨੇ ਮੌਕੇ ’ਤੇ ਕਾਰਵਾਈ ਦੌਰਾਨ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਜਦਕਿ ਬੱਚੀ ਦਾ ਮੋਰਿੰਡਾ ’ਚ ਚੈੱਕਅਪ ਕਰਨ ਦੇ ਬਾਅਦ ਉਸ ਦਾ ਮੈਡੀਕਲ ਕਰਨ ਲਈ ਰੂਪਨਗਰ ਦੇ ਸਿਵਲ ਹਸਪਤਾਲ ’ਚ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਅਤੇ ਬੱਚੀ ਬਿਹਾਰ ਦੇ ਰਹਿਣ ਵਾਲੇ ਹਨ।

ਬੱਚੀ ਨੂੰ ਤੁਰੰਤ ਸਰਕਾਰੀ ਹਸਪਤਾਲ ਮੋਰਿੰਡਾ ’ਚ ਲਿਆਂਦਾ ਗਿਆ। ਉਥੇ ਹੀ ਡਾਕਟਰ ਨੇ ਦੱਸਿਆ ਕਿ ਬੱਚੀ ਦੀ ਹਾਲਤ ਠੀਕ ਹੈ। ਬੱਚੀ ਦੇ ਸੈਂਪਲ ਲਏ ਗਏ ਹਨ ਅਤੇ ਬੱਚੀ ਨੂੰ ਰੂਪਨਗਰ ਦੇ ਸਿਵਲ ਹਸਪਤਾਲ ’ਚ ਭੇਜਿਆ ਗਿਆ ਹੈ। ਉਥੇ ਹੀ ਇਸ ਮਾਮਲੇ ’ਚ ਐੱਸ. ਐੱਚ. ਓ. ਮੋਰਿੰਡਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚੀ ਦੀ ਜਿਵੇਂ ਹੀ ਮੈਡੀਕਲ ਰਿਪੋਰਟ ਆਵੇਗੀ, ਉਸ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!