|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਰੂਸ ਦਾ ਦਾਅਵਾ, ਯੂਕਰੇਨ 'ਚ ਫਸੇ ਭਾਰਤੀਆਂ ਨੂੰ ਕੱਢਣ ਲਈ ਸਾਡੀ ਤਿਆਰੀ ਮੁਕੰਮਲ

ਨਿਊਜ਼ ਡੈਸਕ : ਰੂਸ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੀਆਂ ਬੱਸਾਂ ਪੂਰਬੀ ਯੂਕਰੇਨ ਦੇ ਖਾਰਕਿਵ ਤੇ ਸੁਮੀ ਸ਼ਹਿਰਾਂ 'ਚ ਫੌਜੀ ਕਾਰਵਾਈ ਕਾਰਨ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਸਰਹੱਦ 'ਤੇ ਤਿਆਰ ਖੜ੍ਹੀਆਂ ਹਨ। ਯੂਕ੍ਰੇਨ ਦੇ ਜ਼ਪੋਰਿਜ਼ੀਆ 'ਚ ਸਥਿਤ ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਊਰਜਾ ਪਲਾਂਟ 'ਤੇ ਹਮਲੇ ਤੋਂ ਬਾਅਦ ਅਲਬਾਨੀ

NRI Post Desk · 1727 ਦਿਨ ਪਹਿਲਾਂ · ਅੱਪਡੇਟ 1727 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ ਦਾ ਦਾਅਵਾ, ਯੂਕਰੇਨ 'ਚ ਫਸੇ ਭਾਰਤੀਆਂ ਨੂੰ ਕੱਢਣ ਲਈ ਸਾਡੀ ਤਿਆਰੀ ਮੁਕੰਮਲ
📷 NRI Post Desk

ਨਿਊਜ਼ ਡੈਸਕ : ਰੂਸ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਸੂਚਿਤ ਕੀਤਾ ਹੈ ਕਿ ਉਨ੍ਹਾਂ ਦੀਆਂ ਬੱਸਾਂ ਪੂਰਬੀ ਯੂਕਰੇਨ ਦੇ ਖਾਰਕਿਵ ਤੇ ਸੁਮੀ ਸ਼ਹਿਰਾਂ 'ਚ ਫੌਜੀ ਕਾਰਵਾਈ ਕਾਰਨ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਸਰਹੱਦ 'ਤੇ ਤਿਆਰ ਖੜ੍ਹੀਆਂ ਹਨ। ਯੂਕ੍ਰੇਨ ਦੇ ਜ਼ਪੋਰਿਜ਼ੀਆ 'ਚ ਸਥਿਤ ਯੂਰਪ ਦੇ ਸਭ ਤੋਂ ਵੱਡੇ ਪਰਮਾਣੂ ਊਰਜਾ ਪਲਾਂਟ 'ਤੇ ਹਮਲੇ ਤੋਂ ਬਾਅਦ ਅਲਬਾਨੀਆ, ਫਰਾਂਸ, ਆਇਰਲੈਂਡ, ਨਾਰਵੇ, ਬ੍ਰਿਟੇਨ ਅਤੇ ਅਮਰੀਕਾ ਦੀ ਮੰਗ 'ਤੇ ਸ਼ੁੱਕਰਵਾਰ ਨੂੰ ਸੁਰੱਖਿਆ ਪ੍ਰੀਸ਼ਦ ਦੀ ਹੰਗਾਮੀ ਬੈਠਕ ਬੁਲਾਈ ਗਈ।

ਸੰਬੰਧਿਤ ਖ਼ਬਰਾਂ

ਬੈਠਕ ਦੌਰਾਨ ਸੰਯੁਕਤ ਰਾਸ਼ਟਰ 'ਚ ਰੂਸ ਦੇ ਸਥਾਈ ਪ੍ਰਤੀਨਿਧੀ ਅਤੇ ਰਾਜਦੂਤ ਵੈਸੀਲੀ ਨੇਬੇਨਜ਼ੀਆ ਨੇ ਕਿਹਾ ਕਿ ਰੂਸੀ ਫੌਜੀ ਯੂਕ੍ਰੇਨ 'ਚ ਫਸੇ ਵਿਦੇਸ਼ੀ ਨਾਗਰਿਕਾਂ ਦੀ ਸ਼ਾਂਤੀਪੂਰਨ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਯੂਕਰੇਨੀ ਰਾਸ਼ਟਰਵਾਦੀਆਂ ਨੇ ਪੂਰਬੀ ਯੂਕਰੇਨ ਦੇ ਖਾਰਕੀਵ ਅਤੇ ਸੁਮੀ ਸ਼ਹਿਰਾਂ ਵਿਚ 3,700 ਭਾਰਤੀ ਵਿਦਿਆਰਥੀਆਂ ਨੂੰ "ਜ਼ਬਰਦਸਤੀ" ਰੱਖਿਆ ਹੈ। ਸੰਯੁਕਤ ਰਾਸ਼ਟਰ 'ਚ ਰੂਸੀ ਸੰਘ ਦs ਸਥਾਈ ਪ੍ਰਤੀਨਿਧੀ ਵੈਸੀਲੀ ਨੇਬੇਨਜ਼ੀਆ ਨੇ ਕਿਹਾ ਖਾਰਕਿਵ 'ਚ 3,189 ਭਾਰਤੀ, 2,700 ਵੀਅਤਨਾਮੀ ਅਤੇ 202 ਚੀਨੀ ਨਾਗਰਿਕ ਮੌਜੂਦ ਹਨ। ਇਸੇ ਤਰ੍ਹਾਂ ਸੂਮੀ ਵਿਚ 507 ਭਾਰਤੀ, 101 ਘਾਨਾ ਦੇ ਅਤੇ 121 ਚੀਨੀ ਨਾਗਰਿਕ ਹਨ।'

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!