|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਰੂਸ ਵਲੋਂ ਚੋਣਾਂ 'ਚ ਟਰੰਪ ਦੀ ਮਦਦ ਕਾਰਨ ਅਮਰੀਕੀ ਸਿਆਸਤ ਵਿਚ ਆਇਆ ਭੂਚਾਲ - ਰਿਪੋਰਟ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਦੀ ਇਕ ਇੰਟੈਲੀਜੈਂਸ ਕਮੇਟੀ ਦੀ ਰਿਪੋਰਟ ਵਿਚ ਹੈਰਾਨਕੁੰਨ ਦਾਅਵਾ ਕਰਦਿਆਂ ਕਿਹਾ ਗਿਆ ਹੈ ਕਿ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਅਮਰੀਕਾ ਦੇ ਕੱਟੜ ਦੁਸ਼ਮਣ ਰੂਸ ਨੇ ਡੌਨਲਡ ਟਰੰਪ ਦੀ ਮਦਦ ਕੀਤੀ ਸੀ ਅਤੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੌਰਾਨ ਇਹ ਸਭ ਦੁਹਰਾਇਆ ਜਾ ਸਕਦਾ ਹੈ। ਟਰੰਪ ਖ਼ੁਦ ਰਿਪਬਲਿਕਨ ਪਾਰਟੀ ਨਾਲ ਸਬੰਧਤ ਹਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਦੀ ਇਕ ਇੰਟੈਲੀਜੈਂਸ ਕਮੇਟੀ ਦੀ ਰਿਪੋਰਟ ਵਿਚ ਹੈਰਾਨਕੁੰਨ ਦਾਅਵਾ ਕਰਦਿਆਂ ਕਿਹਾ ਗਿਆ ਹੈ ਕਿ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਅਮਰੀਕਾ ਦੇ ਕੱਟੜ ਦੁਸ਼ਮਣ ਰੂਸ ਨੇ ਡੌਨਲਡ ਟਰੰਪ ਦੀ ਮਦਦ ਕੀਤੀ ਸੀ ਅਤੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੌਰਾਨ ਇਹ ਸਭ ਦੁਹਰਾਇਆ ਜਾ ਸਕਦਾ ਹੈ। ਟਰੰਪ ਖ਼ੁਦ ਰਿਪਬਲਿਕਨ ਪਾਰਟੀ ਨਾਲ ਸਬੰਧਤ ਹਨ ਅਤੇ ਇਸ ਤੋਂ ਪਹਿਲਾਂ ਵਾਈਟ ਹਾਊਸ ਦਾਅਵਾ ਕਰ ਚੁੱਕਿਆ ਹੈ ਕਿ ਚੋਣਾਂ ਦੌਰਾਨ ਦੌਰਾਨ ਟਰੰਪ ਨੂੰ ਰੂਸ ਤੋਂ ਕਿਸੇ ਕਿਸਮ ਦੀ ਮਦਦ ਨਹੀਂ ਮਿਲੀ।

ਸੰਬੰਧਿਤ ਖ਼ਬਰਾਂ

ਇੰਟੈਲੀਜੈਂਸ ਕਮੇਟੀ ਦੀ ਰਿਪੋਰਟ ਕਹਿੰਦੀ ਹੈ ਕਿ ਰੂਸ ਦੇ ਸੇਂਟ ਪੀਟਰਜ਼ਬਰਗ ਵਿਖੇ ਸਥਿਤ ਇੰਟਰਨੈਟ ਰਿਸਰਚ ਏਜੰਸੀ ਨੇ ਸੋਸ਼ਲ ਮੀਡੀਆ 'ਤੇ ਮੁਹਿੰਮ ਚਲਾਈ ਜੋ ਰੂਸ ਦੇ ਪਸੰਦੀਦਾ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਦਾ ਉਪਰਾਲਾ ਸੀ। ਰਾਸ਼ਟਰਪਤੀ ਦੀ ਚੋਣ ਦੌਰਾਨ ਇਸ ਮੁਹਿੰਮ ਰਾਹੀਂ ਡੈਮੋਕ੍ਰੈਟਿਕ ਪਾਰਟੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਨੁਕਸਾਨ ਪਹੁੰਚਾਇਆ ਗਿਆ ਕਿਉਂਕਿ ਉਨਾਂ ਦੀ ਜਿੱਤ ਦੇ ਆਸਾਰ ਜ਼ਿਆਦਾ ਸਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!