|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਕਰੇਨ 'ਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਅੱਗੇ ਆਇਆ ਰੂਸ, ਪੁਤਿਨ ਨੇ ਲਿਆ ਇਹ ਫੈਸਲਾ

ਨਿਊਜ਼ ਡੈਸਕ, ਰਿੰਪੀ ਸ਼ਰਮਾ : ਯੂਕਰੇਨ-ਰੂਸ 'ਚ ਚੱਲ ਰਹੀ ਜੰਗ ਕਾਰਨ ਹਾਲਾਤ ਤਣਾਅਪੂਰਨ ਹਨ। ਇਸ ਦੌਰਾਨ ਯੂਕਰੇਨ 'ਚ ਫਸੇ ਭਾਰਤੀਆਂ ਲਈ ਭਾਰਤ ਸਰਕਾਰ ਨੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੇ ਤਣਾਅ ਨੂੰ ਦੇਖਦੇ ਹੋਏ ਭਾਰਤ ਨੂੰ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਭਾਰਤ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਕਿਸੇ ਵ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ 'ਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਅੱਗੇ ਆਇਆ ਰੂਸ, ਪੁਤਿਨ ਨੇ ਲਿਆ ਇਹ ਫੈਸਲਾ
📷 NRI Post Desk

ਨਿਊਜ਼ ਡੈਸਕ, ਰਿੰਪੀ ਸ਼ਰਮਾ : ਯੂਕਰੇਨ-ਰੂਸ 'ਚ ਚੱਲ ਰਹੀ ਜੰਗ ਕਾਰਨ ਹਾਲਾਤ ਤਣਾਅਪੂਰਨ ਹਨ। ਇਸ ਦੌਰਾਨ ਯੂਕਰੇਨ 'ਚ ਫਸੇ ਭਾਰਤੀਆਂ ਲਈ ਭਾਰਤ ਸਰਕਾਰ ਨੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੇ ਤਣਾਅ ਨੂੰ ਦੇਖਦੇ ਹੋਏ ਭਾਰਤ ਨੂੰ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਭਾਰਤ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਕਿਸੇ ਵੀ ਤਰੀਕੇ ਨਾਲ ਉੱਥੇ ਫਸੇ ਭਾਰਤੀਆਂ ਨੂੰ ਘਰ ਵਾਪਸ ਲਿਆਂਦਾ ਜਾਵੇ। ਇਸ ਲਈ ਭਾਰਤ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਹੁਣ ਤੱਕ ਯੂਕਰੇਨ 'ਚ ਫਸੇ ਕਈ ਭਾਰਤੀਆਂ ਨੂੰ ਘਰ ਲਿਆਂਦਾ ਜਾ ਚੁੱਕਾ ਹੈ। ਯੂਕਰੇਨ 'ਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਹੁਣ ਰੂਸ ਵੱਲੋਂ ਵੱਡੀ ਪਹਿਲ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਯੂਕਰੇਨ ਦੇ ਤਣਾਅ ਵਾਲੇ ਖੇਤਰਾਂ 'ਚ ਫਸੇ ਲੋਕ ਆਪਣੇ ਆਪ ਨੂੰ ਭਾਰਤੀ ਹੋਣ ਦੀ ਨਿਸ਼ਾਨਦੇਹੀ ਕਰਨ ਲਈ ਆਪਣੇ ਹੱਥਾਂ 'ਚ ਤਿਰੰਗੇ ਫੜੇ ਦਿਖਾਈ ਦੇ ਰਹੇ ਹਨ। ਅਜਿਹੇ 'ਚ ਹੁਣ ਰੂਸ ਨੇ ਅਜਿਹੇ ਸਾਰੇ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਘਰ ਵਾਪਸ ਭੇਜਣ ਦੀ ਜ਼ਿੰਮੇਵਾਰੀ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀਐੱਮ ਮੋਦੀ ਨਾਲ ਗੱਲਬਾਤ ਤੋਂ ਬਾਅਦ ਪੁਤਿਨ ਨੇ ਆਪਣੇ ਸੈਨਿਕਾਂ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਭੇਜਣ ਦੇ ਨਿਰਦੇਸ਼ ਦਿੱਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!