|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ-ਯੂਕਰੇਨ ਯੁੱਧ : ਜੰਗ ਦੌਰਾਨ ਰੂਸ ਦੇ ਇਸ ਚੋਟੀ ਦੇ ਜਨਰਲ ਦੀ ਮੌਤ

ਨਿਊਜ਼ ਡੈਸਕ : ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਨੂੰ ਅੱਜ ਕਾਫੀ ਦਿਨ ਹੋ ਗਏ ਹਨ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਮਹਾਸੰਗਰਾਮ ਵਿਚ ਦੋਵਾਂ ਦੇਸ਼ਾਂ ਦੀਆਂ ਫੌਜਾਂ ਦੇ ਕਈ ਜਵਾਨ ਸ਼ਹੀਦ ਹੋਏ ਹਨ। ਇਸੇ ਕੜੀ ਤਹਿਤ ਰੂਸ ਦੀ ਸੱਤਵੀਂ ਏਅਰਬੋਰਨ ਡਿਵੀਜ਼ਨ ਦੇ ਕਮਾਂਡਿੰਗ ਜਨਰਲ ਮੇਜਰ ਜਰਨਲ ਆਂਦ੍ਰੇ ਸੁਖੋਵੇਤਸਕੀ ਦੀ ਯੂਕਰੇਨ 'ਚ ਲੜਾਈ ਦੌਰਾਨ ਇਸ ਹਫ਼ਤੇ ਮੌਤ ਹੋ ਗਈ। ਦੱਖਣੀ ਰੂਸ

NRI Post Desk · 1728 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ-ਯੂਕਰੇਨ ਯੁੱਧ : ਜੰਗ ਦੌਰਾਨ ਰੂਸ ਦੇ ਇਸ ਚੋਟੀ ਦੇ ਜਨਰਲ ਦੀ ਮੌਤ
📷 NRI Post Desk

ਨਿਊਜ਼ ਡੈਸਕ : ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਨੂੰ ਅੱਜ ਕਾਫੀ ਦਿਨ ਹੋ ਗਏ ਹਨ। ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਮਹਾਸੰਗਰਾਮ ਵਿਚ ਦੋਵਾਂ ਦੇਸ਼ਾਂ ਦੀਆਂ ਫੌਜਾਂ ਦੇ ਕਈ ਜਵਾਨ ਸ਼ਹੀਦ ਹੋਏ ਹਨ। ਇਸੇ ਕੜੀ ਤਹਿਤ ਰੂਸ ਦੀ ਸੱਤਵੀਂ ਏਅਰਬੋਰਨ ਡਿਵੀਜ਼ਨ ਦੇ ਕਮਾਂਡਿੰਗ ਜਨਰਲ ਮੇਜਰ ਜਰਨਲ ਆਂਦ੍ਰੇ ਸੁਖੋਵੇਤਸਕੀ ਦੀ ਯੂਕਰੇਨ 'ਚ ਲੜਾਈ ਦੌਰਾਨ ਇਸ ਹਫ਼ਤੇ ਮੌਤ ਹੋ ਗਈ। ਦੱਖਣੀ ਰੂਸ ਦੇ ਕ੍ਰਾਸਨੋਦਰ ਖੇਤਰ 'ਚ ਸਥਾਨਕ ਅਧਿਕਾਰੀਆਂ ਦੇ ਇਕ ਸੰਗਠਨ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਦੀ ਮੌਤ ਕਿਸ ਹਾਲਾਤ 'ਚ ਹੋਈ।

ਸੰਬੰਧਿਤ ਖ਼ਬਰਾਂ

ਸੁਖੋਵੇਤਸਕੀ 47 ਸਾਲਾ ਦੇ ਸਨ ਤੇ ਉਨ੍ਹਾਂ ਨੇ ਇਕ ਮਿਲਟਰੀ ਅਕੈਡਮੀ ਤੋਂ ਗ੍ਰੈਜੂਏਟ ਹੋਣ ਤੋਂ ਬਾਅਦ ਪਲਾਟੂਨ ਕਮਾਂਡਰ ਦੇ ਤੌਰ 'ਤੇ ਫੌਜ 'ਚ ਸੇਵਾ ਸ਼ੁਰੂ ਕੀਤੀ ਸੀ ਤੇ ਲੀਡਰਸ਼ਿਪ ਦੀਆਂ ਕਈ ਭੂਮਿਕਾਵਾਂ ਸੰਭਾਲਣ ਤੋਂ ਬਾਅਦ ਤੇਜ਼ੀ ਨਾਲ ਜਨਰਲ ਦੇ ਅਹੁਦੇ ਤੱਕ ਪਹੁੰਚੇ ਸਨ। ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਦਰਮਿਆਨ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ ਕਿਹੜੇ ਹਾਲਾਤ ਵਿਚ ਉਨ੍ਹਾਂ ਦਾ ਜਾਨ ਗਈ ਹੈ ਇਸ ਬਾਰੇ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!