|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਯੂਕ੍ਰੇਨ ਨੂੰ ਹਥਿਆਰ ਸਪਲਾਈ ਕਰਨ ਤੇ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਨੇ ਅਮਰੀਕਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਹ ਯੂਕ੍ਰੇਨ ਨੂੰ ਹਥਿਆਰ ਮੁਹੱਈਆ ਕਰਾਉਣ ਵਿਚ ਮਦਦ ਕਰਦਾ ਹੈ ਤਾਂ ਇਹ ਗੈਰ-ਜ਼ਿੰਮੇਦਰਾਨਾ ਅਤੇ ਖ਼ਤਰਨਾਕ ਹੋਵੇਗਾ। ਅਮਰੀਕਾ ਵਿਚ ਰੂਸੀ ਰਾਜਦੂਤ ਅਨਾਤੋਲੀ ਐਂਟੋਨੋਵ ਨੇ ਕਿਹਾ ਹੈ ਕਿ ਯੂਕ੍ਰੇਨ ਨੂੰ ਹਥਿਆਰਾਂ ਦੀ ਸਪਲਾਈ ਅਤੇ ਉਥੇ ਆਪਣੇ ਫ਼ੌਜੀਆਂ ਨੂੰ ਭੇਜਣ ਦੀ ਕੋਸ਼ਿਸ਼ ਕਰਨਾ ਅੱਗੇ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕ੍ਰੇਨ ਨੂੰ ਹਥਿਆਰ ਸਪਲਾਈ ਕਰਨ ਤੇ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਨੇ ਅਮਰੀਕਾ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਉਹ ਯੂਕ੍ਰੇਨ ਨੂੰ ਹਥਿਆਰ ਮੁਹੱਈਆ ਕਰਾਉਣ ਵਿਚ ਮਦਦ ਕਰਦਾ ਹੈ ਤਾਂ ਇਹ ਗੈਰ-ਜ਼ਿੰਮੇਦਰਾਨਾ ਅਤੇ ਖ਼ਤਰਨਾਕ ਹੋਵੇਗਾ। ਅਮਰੀਕਾ ਵਿਚ ਰੂਸੀ ਰਾਜਦੂਤ ਅਨਾਤੋਲੀ ਐਂਟੋਨੋਵ ਨੇ ਕਿਹਾ ਹੈ ਕਿ ਯੂਕ੍ਰੇਨ ਨੂੰ ਹਥਿਆਰਾਂ ਦੀ ਸਪਲਾਈ ਅਤੇ ਉਥੇ ਆਪਣੇ ਫ਼ੌਜੀਆਂ ਨੂੰ ਭੇਜਣ ਦੀ ਕੋਸ਼ਿਸ਼ ਕਰਨਾ ਅੱਗੇ ਜਾ ਕੇ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਯੂਕ੍ਰੇਨ ਨੂੰ ਫ਼ੌਜੀ ਮਦਦ ਪਹੁੰਚਾਉਣਾ ਯੂਰਪ ਸਮੇਤ ਪੂਰੀ ਦੁਨੀਆ ਲਈ ਖ਼ਤਰਾ ਹੈ।'

ਸੰਬੰਧਿਤ ਖ਼ਬਰਾਂ

ਰਾਜਦੂਤ ਨੇ ਕਿਹਾ, 'ਆਰਥਿਕ ਲਾਭ ਦੀ ਖੋਜ ਵਿਚ ਰੱਖਿਆ ਉਦਯੋਗ ਖੇਤਰ ਦੀਆਂ ਕੰਪਨੀਆਂ ਨੇ ਆਪਣੀ ਨੈਤਿਕਤਾ ਨੂੰ ਭੁਲਾ ਦਿੱਤਾ ਹੈ। ਇਹ ਲੋਕਾਂ ਦਾ ਖ਼ੂਨ ਵਹਾ ਕੇ ਵੀ ਪੈਸਾ ਕਮਾਉਣ ਲਈ ਤਿਆਰ ਹਨ। ਅਸੀਂ ਯਕ੍ਰੇਨ ਦੇ ਸਪਾਂਸਰਾਂ ਨੂੰ ਅਪੀਲ ਕਰਦੇ ਹਾਂ ਕਿ ਯੂਕ੍ਰੇਨ ਨੂੰ ਖ਼ੂਨ-ਖ਼ਰਾਬੇ ਲਈ ਉਤਸ਼ਾਿਹਤ ਕਰਨਾ ਬੰਦ ਕਰੇ ਅਤੇ ਆਪਣੇ ਕੀਤੇ ਗਏ ਕੰਮਾਂ ਦੇ ਨਤੀਜਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰੇ।'

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!