|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਜ ਭਾਰਤ ਦੌਰੇ 'ਤੇ ਦਿੱਲੀ ਪਹੁੰਚਣਗੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ

ਨਵੀਂ ਦਿੱਲੀ (ਦੇਵ ਇੰਦਰਜੀਤ) : ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅੱਜ ਭਾਰਤ ਦੇ ਅਧਿਕਾਰਿਕ ਦੌਰੇ 'ਤੇ ਦਿੱਲੀ ਪਹੁੰਚਣਗੇ। ਦੋ ਦਿਨਾਂ ਦੇ ਦੌਰੇ ਦੌਰਾਨ, ਉਹ ਦੁਵੱਲੇ ਸੰਬੰਧਾਂ ਅਤੇ ਸਾਂਝੇ ਹਿੱਤਾਂ ਨਾਲ ਸਬੰਧਤ ਖੇਤਰੀ ਅਤੇ ਕੌਮਾਂਤਰੀ ਮੁੱਦਿਆਂ 'ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਮੁਤਾਬਕ, ਆਪਣੀ ਭਾਰਤ ਯਾਤਰਾ ਦੇ ਦੌਰਾਨ ਲਾਵਰੋਵ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ

NRI Post Desk · 2061 ਦਿਨ ਪਹਿਲਾਂ · ਅੱਪਡੇਟ 2061 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਭਾਰਤ ਦੌਰੇ 'ਤੇ ਦਿੱਲੀ ਪਹੁੰਚਣਗੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ) : ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਅੱਜ ਭਾਰਤ ਦੇ ਅਧਿਕਾਰਿਕ ਦੌਰੇ 'ਤੇ ਦਿੱਲੀ ਪਹੁੰਚਣਗੇ। ਦੋ ਦਿਨਾਂ ਦੇ ਦੌਰੇ ਦੌਰਾਨ, ਉਹ ਦੁਵੱਲੇ ਸੰਬੰਧਾਂ ਅਤੇ ਸਾਂਝੇ ਹਿੱਤਾਂ ਨਾਲ ਸਬੰਧਤ ਖੇਤਰੀ ਅਤੇ ਕੌਮਾਂਤਰੀ ਮੁੱਦਿਆਂ 'ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਮੁਤਾਬਕ, ਆਪਣੀ ਭਾਰਤ ਯਾਤਰਾ ਦੇ ਦੌਰਾਨ ਲਾਵਰੋਵ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਗੱਲਬਾਤ ਕਰਨਗੇ।

ਸੰਬੰਧਿਤ ਖ਼ਬਰਾਂ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ਇਸ ਮੌਕੇ 'ਤੇ ਦੋਵੇਂ ਧਿਰ ਦੁਵੱਲੇ ਸੰਬੰਧਾਂ ਦੇ ਵੱਖ-ਵੱਖ ਪਹਿਲੂਆਂ 'ਤੇ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਅਗਲੇ ਭਾਰਤ-ਰੂਸ ਸਾਲਾਨਾ ਸੰਮੇਲਨ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਜਾਵੇਗੀ।

ਬਾਗਚੀ ਨੇ ਕਿਹਾ ਕਿ ਇਸ ਤੋਂ ਇਲਾਵਾ ਦੋਵੇਂ ਧਿਰ ਆਪਸੀ ਹਿੱਤਾਂ ਨਾਲ ਸਬੰਧਤ ਖੇਤਰੀ ਅਤੇ ਕੌਮਾਂਤਰੀ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕਰਨਗੇ।ਇਹ ਪੁੱਛੇ ਜਾਣ 'ਤੇ ਕਿ ਕੀ ਇਸ ਦੌਰਾਨ ਐਸ-400 ਮਿਜ਼ਾਈਲ ਪ੍ਰਣਾਲੀ ਦਾ ਮੁੱਦਾ ਵੀ ਉਠੇਗਾ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਬੈਠਕ 'ਚ ਕਿਹੜੇ ਮੁੱਦਿਆਂ ਉੱਤੇ ਚਰਚਾ ਹੋ ਸਕਦੀ ਹੈ ਇਸ ਬਾਰੇ ਅੰਦਾਜ਼ਾ ਲਗਾਉਣਾ ਉਨ੍ਹਾਂ ਲਈ ਉਚਿਤ ਨਹੀਂ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!