|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਤੋਪਾਂ ਟੈਂਕਾਂ ਨਾਲ ਯੂਕਰੇਨ 'ਚ ਦਾਖਲ ਹੋਈ ਰੂਸੀ ਫ਼ੌਜ, ਮਚ ਸਕਦੀ ਹੈ ਤਬਾਹੀ

ਨਿਊਜ਼ ਡੈਸਕ : ਰੂਸ ਤੇ ਯੂਕਰੇਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਪੁਤਿਨ ਨੇ ਯੂਕਰੇਨ ਦੇ ਬਾਗੀ ਇਲਾਕਿਆਂ ਡੋਨੇਟਸਕ ਤੇ ਲੁਹਾਨਸਕ ਦੀ ਆਜ਼ਾਦੀ ਨੂੰ ਮਾਨਤਾ ਦਿੱਤੀ, ਜਿਸ ਨੇ ਰਾਤੋ-ਰਾਤ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਤੁਰੰਤ ਬਾਅਦ ਪੁਤਿਨ ਨੇ ਦੋਵਾਂ ਖੇਤਰਾਂ 'ਚ ਫ਼ੌਜਾਂ ਦੀ ਤਾਇਨਾਤੀ ਦਾ ਹੁਕਮ ਦਿੱਤਾ ਹੈ। ਅਜਿਹੇ 'ਚ ਮੰਨਿਆ ਜਾ ਰ

NRI Post Desk · 1738 ਦਿਨ ਪਹਿਲਾਂ · ਅੱਪਡੇਟ 1738 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤੋਪਾਂ ਟੈਂਕਾਂ ਨਾਲ ਯੂਕਰੇਨ 'ਚ ਦਾਖਲ ਹੋਈ ਰੂਸੀ ਫ਼ੌਜ, ਮਚ ਸਕਦੀ ਹੈ ਤਬਾਹੀ
📷 NRI Post Desk

ਨਿਊਜ਼ ਡੈਸਕ : ਰੂਸ ਤੇ ਯੂਕਰੇਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਪੁਤਿਨ ਨੇ ਯੂਕਰੇਨ ਦੇ ਬਾਗੀ ਇਲਾਕਿਆਂ ਡੋਨੇਟਸਕ ਤੇ ਲੁਹਾਨਸਕ ਦੀ ਆਜ਼ਾਦੀ ਨੂੰ ਮਾਨਤਾ ਦਿੱਤੀ, ਜਿਸ ਨੇ ਰਾਤੋ-ਰਾਤ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਤੁਰੰਤ ਬਾਅਦ ਪੁਤਿਨ ਨੇ ਦੋਵਾਂ ਖੇਤਰਾਂ 'ਚ ਫ਼ੌਜਾਂ ਦੀ ਤਾਇਨਾਤੀ ਦਾ ਹੁਕਮ ਦਿੱਤਾ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਹੁਣ ਰੂਸ ਇਸ ਕਦਮ ਰਾਹੀਂ ਯੂਕਰੇਨ 'ਤੇ ਹਮਲਾ ਕਰਨ ਲਈ ਤਿਆਰ ਹੈ। ਯੂਕਰੇਨ ਵਿਚ ਰੂਸੀ ਫੌ਼ਜੀਆਂ ਤੋਂ ਇਲਾਵਾ ਤੋਪ ਅਤੇ ਟੈਂਕਾਂ ਦੀ ਤਾਇਨਾਤੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਸੰਬੰਧਿਤ ਖ਼ਬਰਾਂ

ਪੁਤਿਨ ਨੇ ਰਾਸ਼ਟਰਪਤੀ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਤੋਂ ਬਾਅਦ ਫ਼ੌਜੀਆਂ ਦੀ ਤਾਇਨਾਤੀ ਦਾ ਐਲਾਨ ਕੀਤਾ। ਇਸ ਨਾਲ ਰੂਸ ਲਈ ਮਾਸਕੋ ਸਮਰਥਿਤ ਵਿਦਰੋਹੀਆਂ ਤੇ ਯੂਕਰੇਨੀ ਬਲਾਂ ਵਿਚਾਲੇ ਸੰਘਰਸ਼ ਲਈ ਖੁੱਲ੍ਹੇਆਮ ਬਲ ਤੇ ਹਥਿਆਰ ਭੇਜਣ ਦਾ ਰਸਤਾ ਸਾਫ ਹੋ ਗਿਆ ਹੈ। ਇਸ ਸਮੇਂ ਰੂਸ ਦੇ ਯੂਕਰੇਨ ਨਾਲ ਲੱਗਦੀ ਸਰਹੱਦ 'ਤੇ 1,90,000 ਸੈਨਿਕ ਤਾਇਨਾਤ ਹਨ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!