|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸੇ ਵਰਦਾਨ ਤੋਂ ਘੱਟ ਨਹੀਂ ਕੇਸਰ ਦਾ ਪਾਣੀ, ਜਾਣੋ ਇਸ ਦੇ ਲਾਭ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਸਰ ਵਿੱਚ ਪ੍ਰੋਟੀਨ, ਕੈਲਸ਼ੀਅਮ, ਫਾਈਬਰ, ਮੈਂਗਨੀਜ਼, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ ਦੇ ਨਾਲ-ਨਾਲ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਚੰਗੀ ਸਿਹਤ ਬਣਾਈ ਰੱਖਣ ਦੇ ਨਾਲ-ਨਾਲ ਇਹ ਵਿਅਕਤੀ ਨੂੰ ਕਈ ਬਿਮਾਰੀਆਂ ਤੋਂ ਵੀ ਦੂਰ ਰੱਖਦਾ ਹੈ।ਅਜਿਹੀਆਂ ਔਰਤਾਂ ਜੋ ਨਿਯਮਿਤ ਤੌਰ 'ਤੇ ਕੇਸਰ ਦਾ ਪਾਣੀ ਪੀਂਦੀਆਂ ਹਨ, ਉਨ੍ਹਾਂ ਨੂੰ ਸਿਹਤ ਲਈ ਕੀ

NRI Post Desk · 1717 ਦਿਨ ਪਹਿਲਾਂ · ਅੱਪਡੇਟ 1717 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸੇ ਵਰਦਾਨ ਤੋਂ ਘੱਟ ਨਹੀਂ ਕੇਸਰ ਦਾ ਪਾਣੀ, ਜਾਣੋ ਇਸ ਦੇ ਲਾਭ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਸਰ ਵਿੱਚ ਪ੍ਰੋਟੀਨ, ਕੈਲਸ਼ੀਅਮ, ਫਾਈਬਰ, ਮੈਂਗਨੀਜ਼, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ ਦੇ ਨਾਲ-ਨਾਲ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਚੰਗੀ ਸਿਹਤ ਬਣਾਈ ਰੱਖਣ ਦੇ ਨਾਲ-ਨਾਲ ਇਹ ਵਿਅਕਤੀ ਨੂੰ ਕਈ ਬਿਮਾਰੀਆਂ ਤੋਂ ਵੀ ਦੂਰ ਰੱਖਦਾ ਹੈ।ਅਜਿਹੀਆਂ ਔਰਤਾਂ ਜੋ ਨਿਯਮਿਤ ਤੌਰ 'ਤੇ ਕੇਸਰ ਦਾ ਪਾਣੀ ਪੀਂਦੀਆਂ ਹਨ, ਉਨ੍ਹਾਂ ਨੂੰ ਸਿਹਤ ਲਈ ਕੀ-ਕੀ ਫਾਇਦੇ ਹੁੰਦੇ ਹਨ।

ਪੀਰੀਅਡ ਦਰਦ ਤੋਂ ਰਾਹਤ

ਜੇਕਰ ਤੁਸੀਂ ਅਨਿਯਮਿਤ ਮਾਹਵਾਰੀ, ਪੇਟ ਵਿਚ ਕੜਵੱਲ ਤੇ ਦਰਦ ਤੋਂ ਪਰੇਸ਼ਾਨ ਹੋ ਤਾਂ ਮਾਹਵਾਰੀ ਦੇ ਦੌਰਾਨ ਹੋਣ ਵਾਲੇ ਦਰਦ ਤੋਂ ਛੁਟਕਾਰਾ ਪਾਉਣ ਲਈ ਕੇਸਰ ਨੂੰ ਪਾਣੀ ਵਿਚ ਉਬਾਲੋ ਤੇ ਇਸ ਨੂੰ ਛਾਣ ਕੇ ਪੀਓ।

ਸਕਿਨ ਲਈ ਫਾਇਦੇਮੰਦ

ਸੰਬੰਧਿਤ ਖ਼ਬਰਾਂ

ਸਕਿਨ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੇਸਰ ਦਾ ਪਾਣੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਪਾਣੀ ਨੂੰ ਪੀਣ ਨਾਲ ਚਮੜੀ ਹਾਈਡ੍ਰੇਟ ਰਹਿੰਦੀ ਹੈ ਅਤੇ ਚਿਹਰੇ ਨੂੰ ਮੁਹਾਸਿਆਂ ਦੀ ਸਮੱਸਿਆ ਤੋਂ ਵੀ ਦੂਰ ਰੱਖਦਾ ਹੈ।

ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਦੂਰ ਕਰਦਾ

ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੇਸਰ ਦਾ ਪਾਣੀ ਬਹੁਤ ਫਾਇਦੇਮੰਦ ਹੋ ਸਕਦਾ ਹੈ। ਇਸ ਦੇ ਨਿਯਮਤ ਸੇਵਨ ਨਾਲ ਨਾ ਸਿਰਫ ਵਾਲਾਂ ਦੇ ਝੜਨ ਦੀ ਸਮੱਸਿਆ ਦੂਰ ਹੁੰਦੀ ਹੈ ਸਗੋਂ ਵਾਲਾਂ ਦੀਆਂ ਜੜ੍ਹਾਂ ਵੀ ਮਜ਼ਬੂਤ ਹੁੰਦੀਆਂ ਹਨ।

ਮਾਨਸਿਕ ਸਿਹਤ ਬਣਾਈ ਰੱਖਦਾ

ਔਰਤਾਂ ਅਕਸਰ ਤਣਾਅ, ਚਿੰਤਾ, ਡਿਪਰੈਸ਼ਨ ਵਰਗੀਆਂ ਮਾਨਸਿਕ ਸਮੱਸਿਆਵਾਂ ਨਾਲ ਘਿਰੀਆਂ ਰਹਿੰਦੀਆਂ ਹਨ। ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਕੇਸਰ ਦਾ ਪਾਣੀ ਬੇਹੱਦ ਮਦਦਗਾਰ ਹੋ ਸਕਦਾ ਹੈ। ਕੇਸਰ ਦਾ ਪਾਣੀ ਮਾਨਸਿਕ ਸਿਹਤ ਨੂੰ ਵਧੀਆ ਬਣਾ ਕੇ ਤਣਾਅ, ਚਿੰਤਾ, ਡਿਪ੍ਰੈਸ਼ਨ ਆਦਿ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!