|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸਲਮਾਨ ਖਾਨ ਦੀ ਫ਼ਿਲਮ 'ਭਾਰਤ' ਵਿਵਾਦਾਂ 'ਚ ਘਿਰੀ

ਮੁੰਬਈ (ਵਿਕਰਮ ਸਹਿਜਪਾਲ) : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਭਾਰਤ' ਰਿਲੀਜ਼ ਤੋਂ ਚਾਰ ਦਿਨ ਪਹਿਲਾਂ ਆਪਣੇ ਨਾਂਅ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਈ ਹੈ। ਦਰਅਸਲ ਈਦ ਮੌਕੇ 'ਤੇ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦੇ ਨਾਂਅ ਨੂੰ ਲੈ ਕੇ ਦਿੱਲੀ ਹਾਈਕੋਰਟ 'ਚ ਇਕ ਪੀਆਈਐਲ (PIL) ਦਾਖ਼ਿਲ ਕੀਤੀ ਗਈ ਸੀ। ਦਾਇਰ ਪਟੀਸ਼ਨ 'ਚ ਪਟੀਸ਼ਨਰਾਂ ਨੇ ਕੋਰਟ 'ਚ ਫ਼ਿਲਮ ਦੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਵਿਕਰਮ ਸਹਿਜਪਾਲ) : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਭਾਰਤ' ਰਿਲੀਜ਼ ਤੋਂ ਚਾਰ ਦਿਨ ਪਹਿਲਾਂ ਆਪਣੇ ਨਾਂਅ ਨੂੰ ਲੈ ਕੇ ਵਿਵਾਦਾਂ 'ਚ ਘਿਰ ਗਈ ਹੈ। ਦਰਅਸਲ ਈਦ ਮੌਕੇ 'ਤੇ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦੇ ਨਾਂਅ ਨੂੰ ਲੈ ਕੇ ਦਿੱਲੀ ਹਾਈਕੋਰਟ 'ਚ ਇਕ ਪੀਆਈਐਲ (PIL) ਦਾਖ਼ਿਲ ਕੀਤੀ ਗਈ ਸੀ। ਦਾਇਰ ਪਟੀਸ਼ਨ 'ਚ ਪਟੀਸ਼ਨਰਾਂ ਨੇ ਕੋਰਟ 'ਚ ਫ਼ਿਲਮ ਦੇ ਨਾਂਅ ਨੂੰ ਬਦਲਣ ਦੀ ਗੁਜ਼ਾਰਿਸ਼ ਕੀਤੀ ਹੈ।

ਸਲਮਾਨ ਖ਼ਾਨ ਦੀ ਫ਼ਿਲਮ ਭਾਰਤ ਦੇ ਨਾਂਅ ਨੂੰ ਲੈ ਕੇ ਪਟੀਸ਼ਨਰਾਂ ਦਾ ਕਹਿਣਾ ਇਹ ਹੈ ਕਿ ਇਸ ਨਾਂਅ ਦੇ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਫ਼ਿਲਮ ਦਾ ਟਾਈਟਲ ਭਾਰਤੀ ਕਾਨੂੰਨ ਮੁਤਾਬਿਕ ਧਾਰਾ 3 ਦਾ ਉਲੰਘਨ ਕਰਦਾ ਹੈ।

ਸੰਬੰਧਿਤ ਖ਼ਬਰਾਂ

ਕੀ ਹੈ ਧਾਰਾ 3 ?

ਇਸ ਕਾਨੂੰਨ ਦੀ ਧਾਰਾ ਮੁਤਾਬਿਕ ਭਾਰਤ ਸ਼ਬਦ ਦੀ ਵਰਤੋਂ ਕਮਰਸ਼ਅਲੀ ਨਹੀਂ ਕੀਤੀ ਜਾ ਸਕਦੀ। ਦੱਸਣਯੋਗ ਹੈ ਕਿ ਇਸ ਪਟੀਸ਼ਨ 'ਤੇ ਅਜੇ ਤੱਕ ਫ਼ਿਲਮ ਦੀ ਟੀਮ ਦਾ ਕੋਈ ਰਿਐਕਸ਼ਨ ਸਾਹਮਣੇ ਨਹੀਂ ਆਇਆ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!