|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸੰਦੀਪ ਕਤਲਕਾਂਡ : ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ਼, ਗੈਂਗਸਟਰਾਂ ਨਾਲ ਜੁੜੇ ਤਾਰ

ਨਿਊਜ਼ ਡੈਸਕ : 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਕਲਾਂ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਚੱਲਦੇ ਟੂਰਨਾਮੈਂਟ ’ਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਦਵਿੰਦਰ ਬੰਬੀਹਾ ਗਰੁੱਪ ਨੇ ਲੈ ਕੇ ਵਿਰੋਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਨੂੰ ਧ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਦੀਪ ਕਤਲਕਾਂਡ : ਪੁਲਸ ਦੇ ਹੱਥ ਲੱਗੇ ਅਹਿਮ ਸੁਰਾਗ਼, ਗੈਂਗਸਟਰਾਂ ਨਾਲ ਜੁੜੇ ਤਾਰ
📷 NRI Post Desk

ਨਿਊਜ਼ ਡੈਸਕ : 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਕਲਾਂ ’ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਚੱਲਦੇ ਟੂਰਨਾਮੈਂਟ ’ਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਕਤਲ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ’ਤੇ ਦਵਿੰਦਰ ਬੰਬੀਹਾ ਗਰੁੱਪ ਨੇ ਲੈ ਕੇ ਵਿਰੋਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਦਿੱਤੀ ਹੈ। ਇਹ ਕਤਲਕਾਂਡ ਦਿਹਾਤੀ ਪੁਲਸ ਲਈ ਗਲੇ ਦੀ ਹੱਡੀ ਬਣਦਾ ਜਾ ਰਿਹਾ ਸੀ, ਜਿਸ ’ਚ ਹੁਣ ਪੁਲਸ ਦੇ ਹੱਥ ਬਹੁਤ ਅਹਿਮ ਸੁਰਾਗ਼ ਲੱਗੇ ਹਨ। ਇਨ੍ਹਾਂ ਅਹਿਮ ਸੁਰਾਗਾਂ ਰਾਹੀਂ ਇਸ ਕਤਲਕਾਂਡ ਦੇ ਤਾਰ ਹੁਣ ਜੇਲ੍ਹ ’ਚ ਬੰਦ ਗੈਂਗਸਟਰਾਂ ਨਾਲ ਜੁੜਦੇ ਦਿਖ ਰਹੇ ਹਨ। ਇਸੇ ਤਹਿਤ ਹੀ ਐੱਸਐੱਸਪੀ ਦਿਹਾਤੀ ਸਤਿੰਦਰ ਸਿੰਘ ਦੀ ਅਗਵਾਈ ’ਚ ਪੁਲਸ ਵੱਲੋਂ ਸੰਗਰੂਰ ਜੇਲ੍ਹ ’ ਚ ਬੰਦ ਖ਼ਤਰਨਾਕ ਗੈਂਗਸਟਰ ਫ਼ਤਿਹ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਨਕੋਦਰ ਲਿਆਂਦਾ ਗਿਆ। ਉਸ ਨੂੰ ਨਕੋਦਰ ਅਦਾਲਤ ’ਚ ਪੇਸ਼ ਕਰਕੇ 5 ਦਿਨਾ ਰਿਮਾਂਡ ’ਤੇ ਲਿਆ ਗਿਆ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਰਿਮਾਂਡ ਦੌਰਾਨ ਨਕੋਦਰ ਥਾਣੇ ’ਚ ਐੱਸਐੱਸਪੀ ਸਤਿੰਦਰ ਸਿੰਘ ਖੁਦ ਗੈਂਗਸਟਰ ਫ਼ਤਿਹ ਤੋਂ ਸੰਦੀਪ ਕਤਲਕਾਂਡ ਨੂੰ ਲੈ ਕੇ 4 ਘੰਟਿਆਂ ਤੋਂ ਵੱਧ ਸਮੇਂ ਤੋਂ ਪੁੱਛਗਿੱਛ ਕੀਤੀ। ਉਥੇ ਹੀ ਦੂਜੇ ਪਾਸੇ ਤਿਹਾੜ ਜੇਲ੍ਹ ’ਚ ਬੰਦ ਖਤਰਨਾਕ ਗੈਂਗਸਟਰ ਕੌਸ਼ਿਕ ਚੌਧਰੀ ਨੂੰ ਨਕੋਦਰ ਲਿਆਉਣ ਲਈ ਪੁਲਸ ਦੀ ਟੀਮ ਰਵਾਨਾ ਹੋ ਚੁੱਕੀ ਹੈ। ਐੱਸਐੱਸਪੀ ਸਤਿੰਦਰ ਸਿੰਘ ਦੀ ਅਗਵਾਈ ’ਚ ਪੁਲਸ ਟੀਮ ਦੀ ਸਖ਼ਤ ਮਿਹਨਤ ਨਾਲ ਇਸ ਕਤਲਕਾਂਡ ਦੀ ਗੁੱਥੀ ਸੁਲਝਦੀ ਦਿਖਾਈ ਦੇ ਰਹੀ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!