|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਠੂਆ ਜਬਰਜਨਾਹ ਮਾਮਲੇ 'ਚ ਮੁੱਖ ਦੋਸ਼ੀ ਸਾਂਝੀ ਰਾਮ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸਜ਼ਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ

ਚੰਡੀਗੜ : ਕਠੂਆ ਜਬਰਜਨਾਹ ਮਾਮਲੇ 'ਚ ਮੁੱਖ ਦੋਸ਼ੀ ਸਾਂਝੀ ਰਾਮ ਨੇ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸਜ਼ਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਹੋਰ ਦੋਸ਼ੀ ਵੀ ਸਜ਼ਾ ਖ਼ਿਲਾਫ਼ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਚੁੱਕੇ ਹਨ। ਹਾਈ ਕੋਰਟ ਨੇ ਮਾਮਲੇ 'ਤੇ ਪੰਜਾਬ ਸਰਕਾਰ ਤੇ ਜੰਮੂ-ਕਸ਼ਮੀਰ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਟ੍ਰਾਇਲ ਕੋਰਟ ਦਾ ਰਿਕਾਰਡ ਹ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਕਠੂਆ ਜਬਰਜਨਾਹ ਮਾਮਲੇ 'ਚ ਮੁੱਖ ਦੋਸ਼ੀ ਸਾਂਝੀ ਰਾਮ ਨੇ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸਜ਼ਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਹੋਰ ਦੋਸ਼ੀ ਵੀ ਸਜ਼ਾ ਖ਼ਿਲਾਫ਼ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਚੁੱਕੇ ਹਨ। ਹਾਈ ਕੋਰਟ ਨੇ ਮਾਮਲੇ 'ਤੇ ਪੰਜਾਬ ਸਰਕਾਰ ਤੇ ਜੰਮੂ-ਕਸ਼ਮੀਰ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਟ੍ਰਾਇਲ ਕੋਰਟ ਦਾ ਰਿਕਾਰਡ ਹਾਈ ਕੋਰਟ 'ਚ ਤਲਬ ਕੀਤਾ ਹੈ। ਮਾਮਲੇ 'ਤੇ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।ਦੱਸ ਦੇਈਏ ਕਿ ਇਸ ਤੋਂ ਪਹਿਲਾਂ 4 ਦੋਸ਼ੀਆਂ ਪ੍ਰਵੇਸ਼ ਕੁਮਾਰ, ਦੀਪਕ ਖਜੂਰਿਆ, ਆਨੰਦ ਦੱਤਾ ਤੇ ਸੁਰੇਸ਼ ਕੁਮਾਰ ਨੇ ਸਜ਼ਾ ਖ਼ਿਲਾਫ਼ ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ 'ਚ ਅਪੀਲ ਦਾਇਰ ਕੀਤੀ ਸੀ।

ਸੰਬੰਧਿਤ ਖ਼ਬਰਾਂ

ਇਨ੍ਹਾਂ ਸਾਰਿਆਂ ਨੂੰ ਪਠਾਨਕੋਟ ਦੀ ਜ਼ਿਲ੍ਹਾ ਅਦਾਲਤ ਨੇ ਕਠੂਆ ਜਬਰਜਨਾਹ ਮਾਮਲੇ 'ਚ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਸੀ। ਅਦਾਲਤ ਨੇ ਸਾਂਝੀ ਰਾਮ, ਪ੍ਰਵੇਸ਼ ਕੁਮਾਰ ਤੇ ਦੀਪਕ ਖਜੂਰਿਆ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਸੀ। ਉਨ੍ਹਾਂ 'ਤੇ ਇਕ-ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਤਿੰਨ ਹੋਰ ਦੋਸ਼ੀਆਂ ਨੂੰ ਪੰਜ-ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਉਨ੍ਹਾਂ 'ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!