|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸੰਤ ਬਾਬਾ ਰਾਮ ਜੀ ਦਾ ਸ਼ੁੱਕਰਵਾਰ ਨੂੰ ਹੋਵੇਗਾ ਅੰਤਿਮ ਸਸਕਾਰ

ਕਰਨਾਲ (ਐਨ.ਆਰ.ਆਈ. ਮੀਡਿਆ) : ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਿੱਲੀ ਦੇ ਕੁੰਡਲੀ ਬਾਰਡਰ 'ਤੇ ਕਿਸਾਨ ਪ੍ਰਦਰਸ਼ਨ 'ਚ ਡਟੇ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਬੁੱਧਵਾਰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਸੀ।

NRI Post Desk · 2170 ਦਿਨ ਪਹਿਲਾਂ · ਅੱਪਡੇਟ 2170 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਤ ਬਾਬਾ ਰਾਮ ਜੀ ਦਾ ਸ਼ੁੱਕਰਵਾਰ ਨੂੰ ਹੋਵੇਗਾ ਅੰਤਿਮ ਸਸਕਾਰ
📷 NRI Post Desk

ਕਰਨਾਲ (ਐਨ.ਆਰ.ਆਈ. ਮੀਡਿਆ) : ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦਿੱਲੀ ਦੇ ਕੁੰਡਲੀ ਬਾਰਡਰ 'ਤੇ ਕਿਸਾਨ ਪ੍ਰਦਰਸ਼ਨ 'ਚ ਡਟੇ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਬੁੱਧਵਾਰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਸੀ।

ਸੰਬੰਧਿਤ ਖ਼ਬਰਾਂ

ਸੰਤ ਰਾਮ ਸਿੰਘ ਜੀ ਦਾ ਅੰਤਿਮ ਸਸਕਾਰ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੱਡੀ ਗਿਣਤੀ ਸ਼ਰਧਾਲੂ ਅੰਤਿਮ ਦਰਸ਼ਨ ਕਰਨ ਲਈ ਪਹੁੰਚਣਗੇ। ਹਜ਼ਾਰਾਂ ਸ਼ਰਧਾਲੂਆਂ ਨੇ ਨਮ ਅੱਖਾਂ ਨਾਲ ਸੰਤ ਰਾਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਸੰਤ ਰਾਮ ਸਿੰਘ ਦੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਸੰਤ ਬਾਬਾ ਰਾਮ ਸਿੰਘ ਨੇ ਆਤਮਹੱਤਿਆਂ ਨਹੀਂ ਕੀਤੀ ਬਲਕਿ ਕਿਸਾਨਾਂ ਲਈ ਸ਼ਹਾਦਤ ਦਿੱਤੀ ਹੈ।

ਉਨ੍ਹਾਂ ਵੱਲੋਂ ਜਾਨ ਦੇਣ 'ਤੇ ਕਈ ਸਿਆਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਤ ਬਾਬਾ ਰਾਮ ਸਿੰਘ ਸੀਂਗੜਾ ਦਾ ਸਿੱਖ ਪੰਥ ਦੇ ਅੰਦਰ ਵੱਡਾ ਨਾਂਅ ਹੈ ਉਨ੍ਹਾਂ ਨੂੰ ਕਥਾ ਕੀਰਤਨ ਤੇ ਮਹਾਨ ਵਿਦਵਾਨ ਹੋਣ ਕਰਕੇ ਪੁਰੇ ਸਿੱਖ ਜਗਤ ਅੰਦਰ ਸਤਿਕਾਰਿਆ ਜਾਂਦਾ ਸੀ। ਕਰਨਾਲ ਦੇ ਰਹਿਣ ਵਾਲੇ ਸੰਤ ਬਾਬਾ ਰਾਮ ਸਿੰਘ ਸੀਂਗੜਾ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਗਿਆ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!