|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਤ ਕਾਲੀਚਰਨ ਮਹਾਤਮਾ ਗਾਂਧੀ 'ਤੇ ਵਿਵਾਦਿਤ ਟਿੱਪਣੀ ਕਰਨ ਦੇ ਦੋਸ਼ ਹੇਠ ਖਜੂਰਾਹੋ ਤੋਂ ਗ੍ਰਿਫਤਾਰ

ਨਿਊਜ਼ ਡੈਸਕ (ਜਸਕਮਲ) : ਛੱਤੀਸਗੜ੍ਹ ਦੇ ਰਾਏਪੁਰ 'ਚ ਕਰਵਾਈ ਧਰਮ ਸਭਾ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਅਪਮਾਨਜਨਕ ਸ਼ਬਦ ਕਹਿਣ ਵਾਲੇ ਕਾਲੀਚਰਨ ਮਹਾਰਾਜ ਨੂੰ ਮੱਧ ਪ੍ਰਦੇਸ਼ ਦੇ ਖੁਜਰਾਹੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਉਸ ਦੀ ਤਲਾਸ਼ ਚੱਲ ਰਹੀ ਸੀ। ਉਸ ਵਿਰੁੱਧ ਛੱਤੀਸਗੜ੍ਹ ਤੋਂ ਮਹਾਰਾਸ਼ਟਰ ਤੱਕ ਕੇਸ ਦਰਜ ਹਨ। ਮਹਾਰਾਸ਼ਟਰ ਪੁਲ

NRI Post Desk · 1792 ਦਿਨ ਪਹਿਲਾਂ · ਅੱਪਡੇਟ 1792 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਤ ਕਾਲੀਚਰਨ ਮਹਾਤਮਾ ਗਾਂਧੀ 'ਤੇ ਵਿਵਾਦਿਤ ਟਿੱਪਣੀ ਕਰਨ ਦੇ ਦੋਸ਼ ਹੇਠ ਖਜੂਰਾਹੋ ਤੋਂ ਗ੍ਰਿਫਤਾਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਛੱਤੀਸਗੜ੍ਹ ਦੇ ਰਾਏਪੁਰ 'ਚ ਕਰਵਾਈ ਧਰਮ ਸਭਾ 'ਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਅਪਮਾਨਜਨਕ ਸ਼ਬਦ ਕਹਿਣ ਵਾਲੇ ਕਾਲੀਚਰਨ ਮਹਾਰਾਜ ਨੂੰ ਮੱਧ ਪ੍ਰਦੇਸ਼ ਦੇ ਖੁਜਰਾਹੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਉਸ ਦੀ ਤਲਾਸ਼ ਚੱਲ ਰਹੀ ਸੀ। ਉਸ ਵਿਰੁੱਧ ਛੱਤੀਸਗੜ੍ਹ ਤੋਂ ਮਹਾਰਾਸ਼ਟਰ ਤੱਕ ਕੇਸ ਦਰਜ ਹਨ। ਮਹਾਰਾਸ਼ਟਰ ਪੁਲਿਸ ਲੰਬੇ ਸਮੇਂ ਤੋਂ ਕਾਲੀਚਰਨ ਮਹਾਰਾਜ ਦੀ ਭਾਲ ਕਰ ਰਹੀ ਸੀ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਤੇ ਐੱਨਸੀਪੀ ਨੇਤਾ ਜਿਤੇਂਦਰ ਅਹਵਦ ਨੇ ਠਾਣੇ ਪੁਲਿਸ ਕੋਲ ਉਸਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦੇਈਏ ਕਿ ਰਾਏਪੁਰ 'ਚ 25 ਤੇ 26 ਦਸੰਬਰ ਨੂੰ ਧਰਮ ਸਭਾ ਹੋਈ ਸੀ। ਦੋਸ਼ ਲਗਾਇਆ ਗਿਆ ਸੀ ਕਿ ਇਸ 'ਚ ਕਾਲੀਚਰਨ ਮਹਾਰਾਜ ਨੇ ਮਹਾਤਮਾ ਗਾਂਧੀ ਦੇ ਕਾਤਲ ਨੱਥੂਰਾਮ ਗੋਡਸੇ ਦੀ ਤਾਰੀਫ ਕੀਤੀ ਸੀ ਅਤੇ ਮਹਾਤਮਾ ਗਾਂਧੀ 'ਤੇ ਅਸ਼ਲੀਲ ਟਿੱਪਣੀ ਕੀਤੀ ਸੀ।

ਇਸ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੀ। ਮੀਟਿੰਗ 'ਚ ਕਾਲੀਚਰਨ ਨੇ ਕਿਹਾ, ‘ਇਸਲਾਮ ਦਾ ਟੀਚਾ ਰਾਜਨੀਤੀ ਰਾਹੀਂ ਰਾਸ਼ਟਰ ਨੂੰ ਹਾਸਲ ਕਰਨਾ ਹੈ। ਸਾਡੀਆਂ ਅੱਖਾਂ ਸਾਹਮਣੇ ਉਨ੍ਹਾਂ ਨੇ 1947 'ਚ ਇਸ 'ਤੇ ਕਬਜ਼ਾ ਕਰ ਲਿਆ। ਉਨ੍ਹਾਂ (ਮੁਸਲਮਾਨਾਂ) ਨੇ ਪਹਿਲਾਂ ਇਰਾਨ, ਇਰਾਕ ਅਤੇ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਅਤੇ ਬਾਅਦ 'ਚ ਰਾਜਨੀਤੀ ਰਾਹੀਂ ਪਾਕਿਸਤਾਨ ਤੇ ਬੰਗਲਾਦੇਸ਼ 'ਤੇ ਕਬਜ਼ਾ ਕੀਤਾ। ਮੈਂ ਮੋਹਨਦਾਸ ਕਰਮਚੰਦ ਗਾਂਧੀ ਨੂੰ ਮਾਰਨ ਲਈ ਨੱਥੂਰਾਮ ਗੋਡਸੇ ਨੂੰ ਸਲਾਮ ਕਰਦਾ ਹਾਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!