|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਤੋਖ ਸਿੰਘ ਚੌਧਰੀ ਨੇ ਦਰਬਾਰ ਸਹਿਬ ਵਿਖੇ ਮੱਥਾ ਟੇਕਿਆ

ਜਲੰਧਰ : ਜਲੰਧਰ ਲੋਕ ਸਭਾ ਸੀਟ ਤੋਂ ਜਿੱਤੇ ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਸਿੰਘ ਚੌਧਰੀ ਨੇ ਐਤਵਾਰ ਨੂੰ ਇਥੇ ਦਰਬਾਰ ਸਹਿਬ ਵਿਖੇ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਦੇ ਨਾਲ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ। ਚੌਧਰੀ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਚਰਨਜੀਤ ਸਿੰਘ ਅਟਵਾਲ ਨੂੰ 19,000 ਤੋਂ ਜ਼ਿਆਦਾ ਵੋਟਾਂ ਨਾਲ ਹਰਾ ਕੇ ਜਲੰਧਰ ਸੀਟ ਕਾਂਗਰਸ ਦੀ ਝੋ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਜਲੰਧਰ ਲੋਕ ਸਭਾ ਸੀਟ ਤੋਂ ਜਿੱਤੇ ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਸਿੰਘ ਚੌਧਰੀ ਨੇ ਐਤਵਾਰ ਨੂੰ ਇਥੇ ਦਰਬਾਰ ਸਹਿਬ ਵਿਖੇ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਦੇ ਨਾਲ ਪਰਿਵਾਰ ਦੇ ਮੈਂਬਰ ਵੀ ਮੌਜੂਦ ਸਨ। ਚੌਧਰੀ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਚਰਨਜੀਤ ਸਿੰਘ ਅਟਵਾਲ ਨੂੰ 19,000 ਤੋਂ ਜ਼ਿਆਦਾ ਵੋਟਾਂ ਨਾਲ ਹਰਾ ਕੇ ਜਲੰਧਰ ਸੀਟ ਕਾਂਗਰਸ ਦੀ ਝੋਲੀ ਪਾਈ ਹੈ।ਬਾਅਦ 'ਚ ਸੰਤੋਖ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੀ ਪਰਫਾਰਮੈਂਸ ਕਾਫੀ ਵਧੀਆ ਹੈ। ਸੂਬੇ 'ਚੋਂ 8 ਸੀਟਾਂ ਜਿੱਤ ਕੇ ਬਾਕੀ ਸੂਬਿਆਂ ਦੇ ਮੁਕਾਬਲੇ ਵਧੀਆ ਪ੍ਰਦਰਸ਼ਨ ਕੀਤਾ ਹੈ।

ਸੰਬੰਧਿਤ ਖ਼ਬਰਾਂ

ਪਾਰਟੀ ਹੁਣ ਅਗਲੀਆਂ ਚੋਣਾਂ ਵੱਲ ਧਿਆਨ ਦੇਵੇਗੀ ਤੇ ਮਜ਼ਬੂਤੀ ਨਾਲ ਅੱਗੇ ਵਧੇਗੀ। ਇਸ ਦੌਰਾਨ ਕੈਪਟਨ-ਸਿੱਧੂ ਵਿਚਕਾਰ ਤਣਾਅ ਬਾਰੇ ਚੌਧਰੀ ਨੇ ਕੁਝ ਬੋਲਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਸਿੱਧੂ ਦਾ ਮਾਮਲਾ ਪਾਰਟੀ ਹਾਈਕਮਾਨ ਦੇ ਕੋਲ ਹੈ। ਇਸ 'ਚ ਪਾਰਟੀ ਹੀ ਕੁਝ ਕਹਿ ਸਕਦੀ ਹੈ। ਮੇਰਾ ਬੋਲਣਾ ਅਧਿਕਾਰ ਖੇਤਰ ਤੋਂ ਬਾਹਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!