|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਰਤਾਰਪੁਰ ਨੇੜੇ ਟ੍ਰੇਨ ਨੂੰ ਲੱਗੀ ਭਿਆਨਕ ਅੱਗ

ਕਰਤਾਰਪੁਰ ਡੈਸਕ (Vikram Sehajpal) : ਪੰਜਾਬ ਦੇ ਕਰਤਾਰਪੁਰ ਨੇੜੇ ਟ੍ਰੇਨ ਦੇ ਡੱਬੇ ਨੂੰ ਅੱਗ ਲੱਗਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਫਲਾਈਂਗ ਮੇਲ ਐਕਸਪ੍ਰੈਸ ਦੇ ਸਲੀਪਰ ਕੋਚ ਵਿਚ ਲੱਗੀ ਹੈ ਅਤੇ ਇਹ ਟ੍ਰੇਨ ਕਰਤਾਰਪੁਰ ਨੇੜੇ ਖੜ੍ਹੀ ਹੈ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਰੇਲਵੇ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ। ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਰਤਾਰਪੁਰ ਡੈਸਕ (Vikram Sehajpal) : ਪੰਜਾਬ ਦੇ ਕਰਤਾਰਪੁਰ ਨੇੜੇ ਟ੍ਰੇਨ ਦੇ ਡੱਬੇ ਨੂੰ ਅੱਗ ਲੱਗਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਫਲਾਈਂਗ ਮੇਲ ਐਕਸਪ੍ਰੈਸ ਦੇ ਸਲੀਪਰ ਕੋਚ ਵਿਚ ਲੱਗੀ ਹੈ ਅਤੇ ਇਹ ਟ੍ਰੇਨ ਕਰਤਾਰਪੁਰ ਨੇੜੇ ਖੜ੍ਹੀ ਹੈ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਰੇਲਵੇ ਦੇ ਉੱਚ ਅਧਿਕਾਰੀ ਪਹੁੰਚ ਚੁੱਕੇ ਹਨ। ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਏ.ਐਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਟ੍ਰੇਨ ਦੇ ਸਲੀਪਰ ਕੋਚ ਦੇ 3 ਡੱਬਿਆਂ ਨੂੰ ਭਿਆਨਕ ਤਰੀਕੇ ਨਾਲ ਅੱਗ ਲੱਗੀ ਹੈ।

ਸੰਬੰਧਿਤ ਖ਼ਬਰਾਂ

ਥਾਣਾ ਕਰਤਾਰਪੁਰ ਦੇ ਐਸ.ਐਚ.ਓ. ਪੁਸ਼ਪ ਬਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਟ੍ਰੇਨ ਦੀਆਂ ਬੋਗੀਆਂ ਵਿਚ ਅੱਗ ਲੱਗਣ ਦੀ ਇਤਲਾਹ ਮਿਲੀ ਸੀ। ਜਿਸ ਤੋਂ ਬਾਅਦ ਉਹ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਨੂੰ ਮੌਕੇ 'ਤੇ ਬੁਲਾਇਆ।

ਇਕ ਬੋਗੀ ਵਿਚੋਂ ਅੱਗ ਨੂੰ ਬੁਝਾਉਣ ਤੋਂ ਬਾਅਦ ਬਾਕੀ ਦੀਆਂ ਦੋ ਹੋਰ ਬੋਗੀਆਂ ਜੋ ਅੱਗ ਦੀ ਲਪੇਟ ਵਿਚ ਸਨ, ਵਿਚੋਂ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫਿਲਹਾਲ ਇਸ ਦੌਰਾਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਰੇਲਵੇ ਨੂੰ ਇਸ ਵਿਚ ਕਿੰਨਾ ਨੁਕਸਾਨ ਹੋਇਆ ਇਸ ਬਾਰੇ ਅਜੇ ਕੁਝ ਕਿਹਾ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਵੀ ਅਜੇ ਕੁਝ ਨਹੀਂ ਕਿਹਾ ਜਾ ਸਕਦਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!