|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਜ ਪਾਕਿਸਤਾਨ ਪਹੁੰਚਣਗੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਸਲਮਾਨ

ਲਾਹੌਰ (ਵਿਕਰਮ ਸਹਿਜਪਾਲ) : ਇਕ ਦਿਨ ਲਈ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਆਪਣਾ ਪਾਕਿਸਤਾਨ ਦੌਰਾ ਟਾਲ ਦਿੱਤਾ ਸੀ। ਹੁਣ ਉਹ ਪਾਕਿਸਤਾਨ ਦੇ ਆਪਣੇ ਪਹਿਲੇ ਦੌਰੇ 'ਤੇ ਐਤਵਾਰ ਨੂੰ ਇਸਲਾਮਾਬਾਦ ਪਹੁੰਚਣਗੇ। ਵਿਦੇਸ਼ ਦਫਤਰ ਮੁਤਾਬਕ ਸਾਊਦੀ ਕ੍ਰਾਊਨ ਪ੍ਰਿੰਸ ਦਾ ਪਹਿਲਾਂ ਸ਼ਨੀਵਾਰ ਨੂੰ ਇਸਲਾਮਾਬਾਦ ਪਹੁੰਚਣ ਦਾ ਪ੍ਰੋਗਰਾਮ ਸੀ ਪਰ ਕੁਝ ਮਾਮੂਲੀ ਤਬਦੀਲੀ ਕਾਰਨ

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (ਵਿਕਰਮ ਸਹਿਜਪਾਲ) : ਇਕ ਦਿਨ ਲਈ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਆਪਣਾ ਪਾਕਿਸਤਾਨ ਦੌਰਾ ਟਾਲ ਦਿੱਤਾ ਸੀ। ਹੁਣ ਉਹ ਪਾਕਿਸਤਾਨ ਦੇ ਆਪਣੇ ਪਹਿਲੇ ਦੌਰੇ 'ਤੇ ਐਤਵਾਰ ਨੂੰ ਇਸਲਾਮਾਬਾਦ ਪਹੁੰਚਣਗੇ। ਵਿਦੇਸ਼ ਦਫਤਰ ਮੁਤਾਬਕ ਸਾਊਦੀ ਕ੍ਰਾਊਨ ਪ੍ਰਿੰਸ ਦਾ ਪਹਿਲਾਂ ਸ਼ਨੀਵਾਰ ਨੂੰ ਇਸਲਾਮਾਬਾਦ ਪਹੁੰਚਣ ਦਾ ਪ੍ਰੋਗਰਾਮ ਸੀ ਪਰ ਕੁਝ ਮਾਮੂਲੀ ਤਬਦੀਲੀ ਕਾਰਨ ਉਹ ਐਤਵਾਰ ਨੂੰ ਦੋ ਦਿਨੀਂ ਦੌਰੇ 'ਤੇ ਆਉਣਗੇ। ਭਾਵੇਂਕਿ ਪਾਕਿਸਤਾਨ ਵਿਚ ਉਨ੍ਹਾਂ ਦੇ ਪ੍ਰੋਗਰਾਮਾਂ ਵਿਚ ਕੋਈ ਤਬਦੀਲੀ ਨਹੀਂ ਹੋਈ ਹੈ।

ਸੰਬੰਧਿਤ ਖ਼ਬਰਾਂ

ਇਸ ਵਿਚਕਾਰ ਪ੍ਰਧਾਨ ਮੰਤਰੀ ਦੇ ਸਲਾਹਕਾਰ ਅਬਦੁੱਲ ਰਜ਼ਾਕ ਨੇ ਕਿਹਾ ਕਿ ਸਾਊਦੀ ਕ੍ਰਾਊਨ ਪ੍ਰਿੰਸ ਦੀ ਯਾਤਰਾ ਦੌਰਾਨ 10-15 ਅਰਬ ਡਾਲਰ ਦੇ ਨਿਵੇਸ਼ ਸਮਝੌਤਿਆਂ 'ਤੇ ਦਸਤਖਤ ਕੀਤੇ ਜਾਣਗੇ। ਦਸਣਯੋਗ ਹੈ ਕਿ ਇਕ ਅੰਗਰੇਜ਼ੀ ਅਖਬਾਰ ਮੁਤਾਬਕ ਕ੍ਰਾਊਨ ਪ੍ਰਿੰਸ ਸਲਮਾਨ ਨੂੰ ਸਰਵ ਉੱਚ ਨਾਗਰਿਕ ਸਨਮਾਨ ਮਿਸ਼ਨ-ਏ-ਪਾਕਿਸਤਾਨ ਦਿੱਤਾ ਜਾਵੇਗਾ। ਸਲਮਾਨ ਡਿਪਟੀ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਵੀ ਹਨ। ਇਸ ਯਾਤਰਾ ਦੌਰਾਨ ਸਲਮਾਨ ਸੋਮਵਾਰ ਨੂੰ ਅਫਗਾਨ-ਤਾਲਿਬਾਨ ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!