|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਉਦੀ ਅਰਬ ਕਸ਼ਮੀਰ ਮੁੱਦੇ ਤੇ ਭਾਰਤ ਨੂੰ ਦੇ ਸਕਦਾ ਹੈ ਵੱਡਾ ਝਟਕਾ - ਪਾਕਿਸਤਾਨ

ਰਿਆਦ , 27 ਦਸੰਬਰ ( NRI MEDIA )

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰਿਆਦ , 27 ਦਸੰਬਰ ( NRI MEDIA )

ਸਾਉਦੀ ਅਰਬ ਕਸ਼ਮੀਰ ਮੁੱਦੇ 'ਤੇ ਮੁਸਲਿਮ ਦੇਸ਼ਾਂ ਦੀ ਸਭ ਤੋਂ ਵੱਡੀ ਸੰਸਥਾ ਸੰਗਠਨ ਇਸਲਾਮਿਕ ਸਹਿਕਾਰਤਾ (ਓਆਈਸੀ) ਦੇ ਮੈਂਬਰਾਂ ਦੀ ਬੈਠਕ ਬੁਲਾਉਣ ਦੀ ਯੋਜਨਾ ਬਣਾ ਰਿਹਾ ਹੈ , ਪਾਕਿਸਤਾਨੀ ਮੀਡੀਆ ਰਿਪੋਰਟਾਂ ਵਿਚ ਕੂਟਨੀਤਕ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸਾਉਦੀ ਅਰਬ ਕਸ਼ਮੀਰ ਮੁੱਦੇ 'ਤੇ ਵਿਚਾਰ ਵਟਾਂਦਰੇ ਲਈ ਓਆਈਸੀ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਬੁਲਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਅਖਬਾਰ ਡਾਨ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਮੁਲਾਕਾਤ ਦੌਰਾਨ ਸਾਉਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਨੇ ਕਸ਼ਮੀਰ ਮੁੱਦੇ 'ਤੇ ਵਿਚਾਰ ਵਟਾਂਦਰੇ ਦਾ ਭਰੋਸਾ ਦਿੱਤਾ ਹੈ , ਪ੍ਰਿੰਸ ਫੈਸਲ ਵੀਰਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਵੀ ਮਿਲੇ ਸਨ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ, ਵਿਦੇਸ਼ ਸਕੱਤਰ ਸੋਹੇਲ ਮਹਿਮੂਦ, ਆਈਐਸਆਈ ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਫੈਜ਼ ਹਮੀਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ।

ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਸਾਉਦੀ ਅਰਬ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਨੇ ਕਸ਼ਮੀਰ ਮੁੱਦੇ ‘ਤੇ ਓਆਈਸੀ ਦੀ ਭੂਮਿਕਾ ਬਾਰੇ ਡੂੰਘੀ ਗੱਲਬਾਤ ਕੀਤੀ , ਵਿਦੇਸ਼ ਮੰਤਰੀ ਕੁਰੈਸ਼ੀ ਨੇ ਸਾਉਦੀ ਅਰਬ ਦੇ ਵਿਦੇਸ਼ ਮੰਤਰੀ ਨਾਲ ਨਾਗਰਿਕਤਾ ਕਾਨੂੰਨ ਅਤੇ ਐਨਆਰਸੀ ਬਾਰੇ ਵੀ ਗੱਲਬਾਤ ਕੀਤੀ ਹੈ ਜਿਸ ਤੇ ਸਾਉਦੀ ਅਰਬ ਆਪਣਾ ਪੱਖ ਰੱਖ ਸਕਦਾ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!