|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

SC ਦਾ ਹੁਕਮ ਕਿਸਾਨਾਂ ਨੂੰ 100 ਰੁਪਏ/ਕੁਇੰਟਲ ਦੇ ਹਿਸਾਬ ਨਾਲ ਮੁਆਵਜ਼ਾ ਦੇਵੇ ਸਰਕਾਰ

ਨਵੀਂ ਦਿੱਲੀ (Vikram Sehajpal) : ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਪਰਾਲੀ ਨੂੰ ਲੈ ਕੇ ਪ੍ਰਦੂਸ਼ਣ ਫੈਲ ਰਿਹਾ ਹੈ। ਉੱਥੇ ਹੀ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਨਿਪਟਾਰੇ ਦੇ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਦੇ ਨਾਲ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (Vikram Sehajpal) : ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਪਰਾਲੀ ਨੂੰ ਲੈ ਕੇ ਪ੍ਰਦੂਸ਼ਣ ਫੈਲ ਰਿਹਾ ਹੈ। ਉੱਥੇ ਹੀ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਨਿਪਟਾਰੇ ਦੇ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਦੇ ਨਾਲ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਜਾਣਕਾਰੀ ਮੁਤਾਬਕ ਇਹ ਫ਼ੈਸਲਾ ਪੰਜਾਬ, ਹਰਿਆਣਾ ਅਤੇ ਉਤੱਰਪ੍ਰਦੇਸ਼ ਦੇ ਕਿਸਾਨਾਂ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਉੱਥੇ ਹੀ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਿਨਾਂ ਕੋਈ ਫੀਸ ਲਏ ਪਰਾਲੀ ਦੇ ਨਿਕਾਸ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਸੁਪਰੀਮ ਕੋਰਟ ਨੇ ਰਾਜ ਅਤੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ। ਕੋਰਟ ਨੇ ਕਿਹਾ ਹੈ ਕਿ ਖੇਤੀਬਾੜੀ ਭਾਰਤ ਦੀ ਰੀੜ੍ਹ ਦੀ ਹੱਡੀ ਹੈ ਅਤੇ ਭਾਰਤ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ। ਅਜਿਹੀ ਸਥਿਤੀ ਵਿੱਚ, ਲੋੜੀਂਦੇ ਫੰਡਾਂ ਦੀ ਘਾਟ ਨੂੰ ਨਜ਼ਰ ਅੰਦਾਜ਼ ਕਰਨ ਦਾ ਕਾਰਨ ਨਹੀਂ ਬਣਾਇਆ ਜਾਣਾ ਚਾਹੀਦਾ। ਕੋਰਟ ਨੇ ਇਹ ਵੀ ਕਿਹਾ ਹੈ ਕਿ ਕਿਸਾਨਾਂ ਨੂੰ ਸਜ਼ਾ ਦੇਣਾ ਆਖਰੀ ਹੱਲ ਨਹੀਂ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!