|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਾਦਲਾਂ ਦੀ ਕੰਪਨੀ ਦੇ ਬੱਸ ਪਰਮਿਟ ਰੱਦ ਕਰਨ 'ਤੇ ਹਾਈ ਕੋਰਟ ਦੇ ਹੁਕਮਾਂ 'ਤੇ ਰੋਕ ਲਾਉਣ ਤੋਂ SC ਨੇ ਕੀਤਾ ਇਨਕਾਰ

ਨਿਊਜ਼ ਡੈਸਕ (ਜਸਕਮਲ) : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦੀ ਮਾਲਕੀ ਵਾਲੀ ਕੰਪਨੀ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਬੱਸ ਪਰਮਿਟ ਰੱਦ ਕਰਨ 'ਤੇ ਰੋਕ ਲਾਉਣ ਵਾਲੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਕਿਹ

NRI Post Desk · 1805 ਦਿਨ ਪਹਿਲਾਂ · ਅੱਪਡੇਟ 1805 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਾਦਲਾਂ ਦੀ ਕੰਪਨੀ ਦੇ ਬੱਸ ਪਰਮਿਟ ਰੱਦ ਕਰਨ 'ਤੇ ਹਾਈ ਕੋਰਟ ਦੇ ਹੁਕਮਾਂ 'ਤੇ ਰੋਕ ਲਾਉਣ ਤੋਂ SC ਨੇ ਕੀਤਾ ਇਨਕਾਰ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦੀ ਮਾਲਕੀ ਵਾਲੀ ਕੰਪਨੀ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਬੱਸ ਪਰਮਿਟ ਰੱਦ ਕਰਨ 'ਤੇ ਰੋਕ ਲਾਉਣ ਵਾਲੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ਅਦਾਲਤਾਂ 'ਚ ਸਿਆਸੀ ਲੜਾਈਆਂ ਨਾ ਲੜੋ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਦੇ ਬੱਸ ਪਰਮਿਟ ਰੱਦ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਪੰਜਾਬ ਰਾਜ, ਰਾਜ ਟਰਾਂਸਪੋਰਟ ਕਮਿਸ਼ਨਰ ਤੇ ਖੇਤਰੀ ਟਰਾਂਸਪੋਰਟ ਅਥਾਰਟੀ ਨੂੰ ਆਦੇਸ਼ ਦਿੱਤਾ ਸੀ ਕਿ ਉਹ ਔਰਬਿਟ ਐਵੀਏਸ਼ਨ ਦੀਆਂ ਬੱਸਾਂ ਨੂੰ ਤੁਰੰਤ ਜਾਰੀ ਕਰਨ।

ਸੰਬੰਧਿਤ ਖ਼ਬਰਾਂ

ਇਸ ਨੇ ਰਾਜ ਟਰਾਂਸਪੋਰਟ ਅਥਾਰਟੀਆਂ ਨੂੰ ਪਟੀਸ਼ਨਕਰਤਾ ਕੰਪਨੀ ਨੂੰ ਅਸਥਾਈ ਤੌਰ 'ਤੇ ਬੱਸਾਂ ਚਲਾਉਣ ਦੀ ਮਨਜ਼ੂਰੀ ਦੇਣ ਲਈ ਵੀ ਕਿਹਾ ਸੀ। ਹਾਈ ਕੋਰਟ ਦਾ ਇਹ ਹੁਕਮ ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਜਾਰੀ ਕੀਤੇ ਪਰਮਿਟ ਰੱਦ ਕਰਨ ਦੇ 31 ਹੁਕਮਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਆਇਆ ਸੀ।

ਹਾਈਕੋਰਟ ਦੇ ਸਾਹਮਣੇ ਪਟੀਸ਼ਨਕਰਤਾਵਾਂ ਨੇ ਦਲੀਲ ਦਿੱਤੀ ਸੀ ਕਿ ਹੁਕਮ ਮਨਮਾਨੇ ਸਨ, ਮੋਟਰ ਵਹੀਕਲ ਐਕਟ ਦੇ ਉਪਬੰਧਾਂ ਦੇ ਵਿਰੁੱਧ ਗਏ ਤੇ ਕੁਦਰਤੀ ਨਿਆਂ ਦੇ ਸਿਧਾਂਤਾਂ ਦੀ ਉਲੰਘਣਾ ਕਰਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!