|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਸ਼ੀਅਰ ਨੇ ਕੈਨੇਡੀਅਨਾਂ ਨੂੰ ਗੁੰਮਰਾਹ ਕੀਤਾ : ਟਰੂਡੋ

ਓਂਟਾਰੀਓ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਟਰੂਡੋ ਨੇ ਕੰਜ਼ਰਵੇਟਿਵ ਲੀਡਰ ਐਂਡਰਿਊ ਸ਼ੀਅਰ ਨੂੰ ਮੁਕੱਦਮੇ ਦੀ ਧਮਕੀ ਬਾਰੇ ਆਪਣੇ ਫੈਸਲੇ ਦਾ ਬਚਾਅ ਕੀਤਾ ਹੈ। ਟਰੂਡੋ ਨੇ ਕਿਹਾ ਕਿ ਐਸਐਨਸੀ ਲਾਵਾਲੀਨ ਵਿਵਾਦ ਬਾਰੇ ਸ਼ੀਅਰ ਨੇ ਕੈਨੇਡੀਅਨਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੀਅਰ ਨੇ ਕੈਨੇਡਾ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਤੇ ਇਸ ਦੇ ਕੁਝ ਤਾਂ ਨਤੀਜੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਟਰੂਡੋ ਨੇ ਕੰਜ਼ਰਵੇਟਿਵ ਲੀਡਰ ਐਂਡਰਿਊ ਸ਼ੀਅਰ ਨੂੰ ਮੁਕੱਦਮੇ ਦੀ ਧਮਕੀ ਬਾਰੇ ਆਪਣੇ ਫੈਸਲੇ ਦਾ ਬਚਾਅ ਕੀਤਾ ਹੈ। ਟਰੂਡੋ ਨੇ ਕਿਹਾ ਕਿ ਐਸਐਨਸੀ ਲਾਵਾਲੀਨ ਵਿਵਾਦ ਬਾਰੇ ਸ਼ੀਅਰ ਨੇ ਕੈਨੇਡੀਅਨਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੀਅਰ ਨੇ ਕੈਨੇਡਾ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਤੇ ਇਸ ਦੇ ਕੁਝ ਤਾਂ ਨਤੀਜੇ ਜ਼ਰੂਰ ਹੋਣਗੇ। ਦਸਣਯੋਗ ਹੈ ਕਿ ਮੰਗਲਵਾਰ ਸਵੇਰੇ ਕੈਬਨਿਟ ਬੈਠਕ ਲਈ ਜਾਂਦੇ ਹੋਏ ਟਰੂਡੋ ਨੇ ਟਿੱਪਣੀ ਕੀਤੀ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਜਦ ਸਿਆਸਤਦਾਨ ਸੱਚਾਈ ਨੂੰ ਤੋੜਦੇ-ਮਰੋੜਦੇ ਹਨ, ਅਸਲੀਅਤ ਨੂੰ ਗਲਤ ਤਰੀਕੇ ਨਾਲ ਲੋਕਾਂ ਸਾਹਮਣੇ ਪੇਸ਼ ਕਰਦੇ ਹਨ ਤਾਂ ਉਸ ਦੇ ਸ਼ਾਰਟ ਟਰਮ ਤੇ ਲਾਂਗ ਟਰਮ ਨਤੀਜੇ ਜ਼ਰੂਰ ਨਿਕਣਗੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਉਹ ਇਸ ਲਈ ਸਾਰੇ ਜ਼ਰੂਰੀ ਕਦਮ ਚੁੱਕਣਗੇ। ਇਸ ਮੁਕੱਦਮੇ ਸਬੰਧੀ ਉਸ ਵੇਲੇ ਚਰਚਾ ਸ਼ੁਰੂ ਹੋਈ ਜਦ ਐਤਵਾਰ ਨੂੰ ਸ਼ੀਅਰ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਤੇ ਪ੍ਰਧਾਨ ਮੰਤਰੀ ਦੇ ਵਕੀਲ ਵੱਲੋਂ ਮਿਲੀ ਚਿੱਠੀ ਦੀਆਂ ਕਾਪੀਆਂ ਵੰਡੀਆਂ। ਸ਼ੀਅਰ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਜੇ ਟਰੂਡੋ ਨੂੰ ਲੱਗਦਾ ਹੈ ਕਿ ਉਨ੍ਹਾਂ ਕੋਲ ਮੇਰੇ ਖਿਲਾਫ ਕੋਈ ਕੇਸ ਬਣਦਾ ਹੈ, ਤਾਂ ਮੈਂ ਉਨ੍ਹਾਂ ਨੂੰ ਇਸ 'ਤੇ ਜਲਦ ਕਾਰਵਾਈ ਕਰਨ ਦੀ ਬੇਨਤੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕੈਨੇਡੀਅਨਸ ਵੀ ਕਿਸੇ ਲੀਗਲ ਅਦਾਰੇ ਤੋਂ ਇਸ ਸਕੈਂਡਲ ਦੀ ਪੜਤਾਲ ਚਾਹੁੰਦੇ ਹਨ, ਜਿੱਥੇ ਲਿਬਰਲਸ ਦਾ ਕੰਟਰੋਲ ਨਾ ਹੋਵੇ। ਸ਼ੀਅਰ ਨੇ ਕਿਹਾ ਸੀ ਕਿ ਇਸ ਚਿੱਠੀ ਰਾਹੀਂ ਉਨ੍ਹਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!