ਕਪੂਰਥਲਾ (ਇੰਦਰਜੀਤ ਸਿੰਘ) : ਹਿੰਦੂ ਕੰਨਿਆ ਕਾਲਜ ਤੇ ਕਾਲਜੀਏਟ ਸਕੂਲ, ਕਪੂਰਥਲਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ਪਿੰਡ ਰਜ਼ਾਪੁਰ ਵਿੱਚ 'ਨੈਸ਼ਨਲ ਵੋਟਰ ਦਿਵਸ' ਮਨਾਇਆ ਗਿਆ। ਇਸ ਮੌਕੇ ਹਿੰਦੂ ਕੰਨਿਆ ਕਾਲਜ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਮੁੱਖੀ ਸ਼੍ਰੀਮਤੀ ਰੇਨੂ ਸੋਨੀ ਨੇ ਪਿੰਡ ਵਾਸੀਆ ਅਤੇ ਐਨ.ਐਸ.ਐਸ. ਵਲੰਟੀਅਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਦਬਾਅ ਅਤੇ ਡਰ ਤੋਂ ਕਰਨੀ ਚਾਹੀਦੀਂ ਹੈ ਅਤੇ ਸੋਚ ਸਮਝ ਕੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਇੱਕ ਚੰਗਾ ਨੇਤਾ ਚੁਣਨਾ ਚਾਹੀਦਾ ਹੈ ਤਾਂ ਜੋ ਦੇਸ਼ ਦਾ ਵਿਕਾਸ ਹੋ ਸਕੇ।
ਸੰਬੰਧਿਤ ਖ਼ਬਰਾਂ
ਇਸ ਮੋਕੇ ਤੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾ. ਅਮਨਜੋਤੀ ਨੇ ਐਨ.ਐਸ.ਐਸ. ਵਲੰਟੀਅਰਾਂ ਤੇ ਪਿੰਡ ਵਾਸੀਆ ਨੂੰ ਸਹੁੰ ਚੁਕਾਈ ਕਿ ਉਹ ਸੁਤੰਤਰ, ਨਿਰਪੱਖ ਅਤੇ ਸ਼ਾਤੀਪੂਰਵਕ ਚੋਣਾਂ ਵਿੱਚ ਹਿੱਸਾ ਲੈਣਗੇ। ਇਸ ਮੋਕੇ ਪਿੰਡ ਰਜ਼ਾਪੁਰ ਦੀ ਸਰਪੰਚ ਸ਼੍ਰੀਮਤੀ ਕਮਲਜੀਤ ਕੌਰ, ਸ਼੍ਰੀ ਮੋਹਿੰਦਰ ਸਿੰਘ, ਸ਼੍ਰੀਮਤੀ ਹਰਵਿੰਦਰਜੀਤ ਕੌਰ (ਪੰਚ), ਐਨ.ਐਸ.ਐਸ. ਅਫਸਰ ਡਾ. ਅਮਨਜੋਤੀ, ਮੈਡਮ ਮੁਕਤੀ, ਮੈਡਮ ਹਰਦੀਪ ਕੌਰ ਤੇ ਮੈਡਮ ਰੀਨਾ ਮੱਲੀ ਹਾਜ਼ਰ ਸਨ।






