|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਕੂਲ ਤੋਂ ਸਿੱਧਾ ਕਿੱਤੇ ਵੱਲ’ ਪ੍ਰੋਗਰਾਮ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇ - ਡੀ.ਪੀ.ਐਸ ਖਰਬੰਦਾ

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਧੀਆ ਸੇਵਾਵਾਂ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਜ਼ਿਲਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਉਨਾਂ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਾਰਵੀਂ ਦੇ ਵਿਦਿਆਰਥੀਆਂ ਲਈ ਜ਼ਿਲੇ ਵਿਚ ਸ਼ੁਰੂ ਕੀਤੇ ਗਏ ਨਿਵੇਕਲੇ ਪ੍ਰੋਗਰਾਮ ‘ਸਕੂਲ ਤੋਂ ਸਿੱਧਾ ਕਿੱਤੇ ਵੱਲ’ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ, ਤਾਂ ਜੋ ਬਾਰਵੀਂ ਤੋਂ ਬਾਅਦ ਆਪਣਾ ਕਿੱਤਾ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਦੇ ਕੇ ਉਨਾਂ ਨੂੰ ਆਪਣੇ ਪੈਰਾਂ ’ਤੇ ਖੜਾ ਕੀਂਤਾ ਸਕੇ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜ਼ਿਲੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਵਿਸ਼ੇਸ਼ ਸੈਮੀਨਾਰ ਲਗਾ ਕੇ ਬਾਰਵੀਂ ਦੇ ਵਿਦਿਆਰਥੀਆਂ ਦੀ ਕੈਰੀਅਰ ਕਾੳੂਂਸਿਗ ਕੀਤੀ ਜਾ ਰਹੀ ਹੈ, ਜਿਸ ਵਿਚ ਗਾਈਡੈਂਸ ਕਾੳੂਂਸਲਰਾਂ ਤੋਂ ਇਲਾਵਾ ਜ਼ਿਲਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਕੇਂਦਰਾਂ, ਬੈਂਕਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਟ੍ਰੇਨਿੰਗ ਕੋਰਸਾਂ, ਸਵੈ-ਰੋਜ਼ਗਾਰ ਅਤੇ ਕਰਜ਼ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲੇ ਪੜਾਅ ਵਿਚ ਜ਼ਿਲੇ ਦੇ 62 ਸਕੂਲ ਕਵਰ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਦੀ ਦਿੱਖ ਵਧੀਆ ਬਣਾਉਣ ਦੇ ਨਾਲ-ਨਾਲ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵੀ ਉਪਰਾਲੇ ਕੀਤੇ ਜਾਣ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਪਹਿਚਾਣ ਕਰਕੇ ਉਨਾਂ ਦੇ ਹੁਨਰ ਨੂੰ ਹੋਰ ਨਿਖਾਰਿਆ ਜਾਵੇ।

ਉਨਾਂ ਹਦਾਇਤ ਕੀਤੀ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਵੇ ਅਤੇ ਖਾਣੇ ਦੀ ਗੁਣਵੱਤਾ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ। ਇਸ ਦੌਰਾਨ ਉਨਾਂ ਸਕੂਲਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਸ. ਗੁਰਭਜਨ ਸਿੰਘ ਲਾਸਾਨੀ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਜ਼ਿਲਾ ਰੋਜ਼ਗਾਰ ਜਨਰੇਸ਼ਨ ਅਫ਼ਸਰ ਸ੍ਰੀਮਤੀ ਨੀਲਮ ਮਹੇ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਬਿਕਰਮ ਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!