|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਦਲਿਆ ਗਿਆ ਸਕੂਲਾਂ ਦਾ ਸਮਾਂ..!

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਿੰਗਲਾ ਨੇ ਇਸ ਸਬੰਧੀ ਫਾਇਲ 'ਤੇ ਅੱਜੇ ਸਵੇਰੇ ਸਹੀ ਪਾ ਦਿੱਤੀ ਹੈ। ਬੁਲਾਰੇ ਅਨੁਸਾਰ ਪਹਿਲੇ ਪੜ੍ਹਾਅ 'ਚ 1 ਅਕਤੂਬਰ 2019 ਤੋਂ 31 ਅਕਤੂਬਰ 2019 ਤੇ 1 ਮਾਰਚ 2

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਸਕੂਲਾਂ ਦੀ ਨਵੀਂ ਸਮਾਂ-ਸਾਰਣੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਿੰਗਲਾ ਨੇ ਇਸ ਸਬੰਧੀ ਫਾਇਲ 'ਤੇ ਅੱਜੇ ਸਵੇਰੇ ਸਹੀ ਪਾ ਦਿੱਤੀ ਹੈ। ਬੁਲਾਰੇ ਅਨੁਸਾਰ ਪਹਿਲੇ ਪੜ੍ਹਾਅ 'ਚ 1 ਅਕਤੂਬਰ 2019 ਤੋਂ 31 ਅਕਤੂਬਰ 2019 ਤੇ 1 ਮਾਰਚ 2020 ਤੋਂ 31 ਮਾਰਚ 2020 ਤਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਹੁਣ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤਕ ਹੋਵੇਗਾ ਜਦਕਿ ਸਾਰੇ ਮਿਡਲ, ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤਕ ਹੋਵੇਗਾ।

ਸੰਬੰਧਿਤ ਖ਼ਬਰਾਂ

ਇਸੇ ਤਰ੍ਹਾਂ ਦੂਜੇ ਪੜਾਅ 'ਚ 1 ਨਵੰਬਰ 2019 ਤੋਂ 28 ਫਰਵਰੀ 2020 ਤਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਹੋਵੇਗਾ ਜਦਕਿ ਸਾਰੇ ਮਿਡਲ, ਹਾਈ ਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!