|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਹਾਲੇ ਸਕੂਲ ਖੋਲ੍ਹਣ ਦਾ ਨਹੀਂ ਲਿਆ ਕੋਈ ਫ਼ੈਸਲਾ : ਸਿੱਖਿਆ ਮੰਤਰੀ

ਅੰਮ੍ਰਿਤਸਰ (NRI MEDIA) : ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਹਾਸਲ ਪੱਤਰ ਦੇ ਜਵਾਬ ਵਿੱਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਿਨੇਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾ

NRI Post Desk · 2241 ਦਿਨ ਪਹਿਲਾਂ · ਅੱਪਡੇਟ 2241 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਹਾਲੇ ਸਕੂਲ ਖੋਲ੍ਹਣ ਦਾ ਨਹੀਂ ਲਿਆ ਕੋਈ ਫ਼ੈਸਲਾ : ਸਿੱਖਿਆ ਮੰਤਰੀ
📷 NRI Post Desk

ਅੰਮ੍ਰਿਤਸਰ (NRI MEDIA) : ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਹਾਸਲ ਪੱਤਰ ਦੇ ਜਵਾਬ ਵਿੱਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਿਨੇਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲ੍ਹਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਖੋਲ੍ਹੇ ਜਾ ਸਕਦੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ 'ਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਰਾਜ ਵਿੱਚ ਸਕੂਲ ਖੋਲ੍ਹਣ ਦੀ ਸਥਿਤੀ ਦੌਰਾਨ ਵਿਚਾਰੀ ਜਾਣ ਵਾਲੀ ਨਿਰਧਾਰਤ ਕਾਰਜ ਪ੍ਰਣਾਲੀ (ਐਸ.ਓ.ਪੀਜ਼) ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤਹਿਤ ਦੱਸਿਆ ਗਿਆ ਹੈ ਕਿ ਸਕੂਲ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਤੇ ਕੇਵਲ ਤਿੰਨ ਘੰਟਿਆਂ ਲਈ ਖੋਲ੍ਹੇ ਜਾ ਸਕਦੇ ਹਨ। ਇਥੇ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਵੇ, ਉੱਥੇ ਅਧਿਆਪਕਾਂ ਨੂੰ ਤਿੰਨ ਘੰਟਿਆਂ ਲਈ ਦੋ ਸ਼ਿਫਟਾਂ ਵਿੱਚ ਬੁਲਾਇਆ ਜਾ ਸਕਦਾ ਹੈ।

ਸਕੂਲ ਖੋਲ੍ਹਣ ਸਮੇਂ ਸਾਰੇ ਸੁਰੱਖਿਆ ਉਪਾਅ/ਸੈਨੀਟਾਈਜ਼ੇਸ਼ਨ ਆਦਿ ਦੀ ਪਾਲਣਾ ਕੀਤੀ ਜਾਵੇਗੀ ਜਿਵੇਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਰਕਰਾਰ ਰੱਖਣਾ, ਸੈਨੀਟਾਈਜ਼ ਕਰਨਾ ਆਦਿ। ਇਸੇ ਤਰ੍ਹਾਂ ਕਲਾਸਾਂ ਵਿਚ ਔਸਤਨ 20 ਤੋਂ ਵੱਧ ਵਿਦਿਆਰਥੀ ਨਹੀਂ ਆਉਣਗੇ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਦੋ ਵਿਦਿਆਰਥੀਆਂ ਨੂੰ ਇੱਕੋ ਬੈਂਚ 'ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ ਅਤੇ ਦੋਵਾਂ ਬੈਂਚਾਂ ਵਿਚਕਾਰ ਸਿਹਤ ਵਿਭਾਗ ਦੇ ਪ੍ਰੋਟੋਕੋਲ ਮੁਤਾਬਕ ਆਪਸੀ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਕਰਨਾ, ਮਾਸਕ ਪਹਿਨਣਾ ਆਦਿ ਸਣੇ ਗ੍ਰਹਿ ਮੰਤਰਾਲੇ ਦੀਆਂ ਸਾਰੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!