|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਅੱਜ ਤੋਂ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁਲੇ ਸਕੂਲ

ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਸਰਕਾਰ ਦੇ ਹੁਕਮਾਂ ’ਤੇ ਅੱਜ ਪੰਜਾਬ ਭਰ ’ਚ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਕਲਾਸਾਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਇਸੇ ਤਹਿਤ ਜਲੰਧਰ ’ਚ ਵੀ ਅੱਜ ਇਨ੍ਹਾਂ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਸਕੂਲ ’ਚ ਬੱਚਿਆਂ ਨੂੰ ਐਂਟਰੀ ਦੇਣ ਤੋਂ ਪਹਿਲ

NRI Post Desk · 1949 ਦਿਨ ਪਹਿਲਾਂ · ਅੱਪਡੇਟ 1949 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਅੱਜ ਤੋਂ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁਲੇ ਸਕੂਲ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਸਰਕਾਰ ਦੇ ਹੁਕਮਾਂ ’ਤੇ ਅੱਜ ਪੰਜਾਬ ਭਰ ’ਚ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਆਫ਼ਲਾਈਨ ਕਲਾਸਾਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਇਸੇ ਤਹਿਤ ਜਲੰਧਰ ’ਚ ਵੀ ਅੱਜ ਇਨ੍ਹਾਂ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਗਏ ਹਨ। ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਮੁਤਾਬਕ ਸਕੂਲ ’ਚ ਬੱਚਿਆਂ ਨੂੰ ਐਂਟਰੀ ਦੇਣ ਤੋਂ ਪਹਿਲਾਂ ਉਸ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ। ਨਹਿਰੂ ਗਾਰਡਨ ਸਕੂਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਅਧਿਆਪਕਾਂ ਵੱਲੋਂ ਬੱਚਿਆਂ ’ਚ ਸਕੂਲਾਂ ’ਚ ਐਂਟਰੀ ਕਰਦੇ ਸਮੇਂ ਉਨ੍ਹਾਂ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਹੈ। ਇਸ ਦੇ ਇਲਾਵਾ ਉਨ੍ਹਾਂ ਦੇ ਮਾਤਾ-ਪਿਤਾ ਦਾ ਕੰਸੈਪਟ ਲੇਟਰ ਯਾਨੀ ਕਿ ਬੱਚਿਆਂ ਨੂੰ ਸਕੂਲ ਭੇਜਣ ਲਈ ਮਾਤਾ-ਪਿਤਾ ਦੀ ਸਹਿਮਤੀ ਦਾ ਚਿੱਠੀ ਵੀ ਚੈੱਕ ਕੀਤੀ ਜਾ ਰਹੀ ਹੈ। ਇਸ ਦੇ ਬਿਨਾਂ ਵਿਦਿਆਰਥੀਆਂ ਨੂੰ ਸਕੂਲ ’ਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਸੰਬੰਧਿਤ ਖ਼ਬਰਾਂ

ਸਕੂਲ ਦੇ ਅੰਦਰ ਮਾਸਕ ਪਹਿਨਣਾ ਲਾਜ਼ਮੀ ਹੈ, ਜਿਸ ਕਰਕੇ ਜਿਨ੍ਹਾਂ ਬੱਚਿਆਂ ਨੇ ਮਾਸਕ ਨਹੀਂ ਲਗਾਏ, ਉਨ੍ਹਾਂ ਨੂੰ ਮਾਸਕ ਵੀ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਕਲਾਸਾਂ ’ਚ ਬੱਚਿਆਂ ਵਿਚਾਲੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਤਾਂਕਿ ਕੋਰੋਨਾ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!