ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਅਮਿਤ ਸਰੀਨ ਨੇ ਅੱਜ ਐਸ.ਡੀ.ਐਮ. ਹੁਸ਼ਿਆਰਪੁਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਕਰ ਤੇ ਆਬਕਾਰੀ ਅਧਿਕਾਰੀ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਪੀ.ਸੀ.ਐਸ. ਦੀ ਟਰੇਨਿੰਗ ਤੋਂ ਬਾਅਦ ਐਸ.ਡੀ.ਐਮ. ਹੁਸ਼ਿਆਰਪੁਰ ਦੇ ਤੌਰ 'ਤੇ ਇਹ ਉਨ੍ਹਾਂ ਦੀ ਪਹਿਲੀ ਤਾਇਨਾਤੀ ਹੈ। ਅਹੁੱਦਾ ਸੰਭਾਲਣ ਦੌਰਾਨ ਐਸ.ਡੀ.ਐਮ. ਸ੍ਰੀ ਅਮਿਤ ਸਰੀਨ ਨੇ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬ-ਡਵੀਜ਼ਨ ਹੁਸ਼ਿਆਰਪੁਰ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ।
ਸੰਬੰਧਿਤ ਖ਼ਬਰਾਂ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਦਫ਼ਤਰੀ ਕੰਮਕਾਜ ਵਾਲੇ ਦਿਨ ਬੇ-ਝਿਜਕ ਉਨ੍ਹਾਂ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਅਤੇ 'ਡੈਪੋ' ਤਹਿਤ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਆਪਣੀ ਵੋਟ ਨਹੀਂ ਬਣਾਈ, ਉਹ ਆਪਣੀ ਵੋਟ ਬਣਾਉਣ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।






