|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐਸ.ਡੀ.ਐਮ ਵੱਲੋਂ ਵੱਖ-ਵੱਖ ਨਿਗਰਾਨ ਟੀਮਾਂ ਨਾਲ ਮੀਟਿੰਗ

ਕਪੂਰਥਲਾ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਨੂੰ ਢੁਕਵੇਂ ਢੰਗ ਨਾਲ ਲਾਗੂ ਕਰਵਾਉਣ ਲਈ ਕਪੂਰਥਲਾ ਵਿਚ ਵਿਚ ਗਠਿਤ ਕੀਤੀਆਂ ਗਈਆਂ ਵੱਖ-ਵੱਖ ਨਿਗਰਾਨ ਟੀਮਾਂ ਨਾਲ ਅੱਜ ਮੀਟਿੰਗ ਕੀਤੀ ਗਈ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਨੂੰ ਢੁਕਵੇਂ ਢੰਗ ਨਾਲ ਲਾਗੂ ਕਰਵਾਉਣ ਲਈ ਕਪੂਰਥਲਾ ਵਿਚ ਵਿਚ ਗਠਿਤ ਕੀਤੀਆਂ ਗਈਆਂ ਵੱਖ-ਵੱਖ ਨਿਗਰਾਨ ਟੀਮਾਂ ਨਾਲ ਅੱਜ ਮੀਟਿੰਗ ਕੀਤੀ ਗਈ।

ਸੰਬੰਧਿਤ ਖ਼ਬਰਾਂ

ਇਨਾਂ ਵਿਚ ਵੀਡੀਓ ਵਿਊਇੰਗ ਟੀਮ, ਅਕਾਊਂਟਿੰਗ ਟੀਮ ਅਤੇ ਵੀਡੀਓ ਸਰਵੇਲੈਂਸ ਟੀਮਾਂ ਸ਼ਾਮਿਲ ਸਨ। ਇਸ ਦੌਰਾਨ ਸ੍ਰੀ ਬਾਜਵਾ ਨੇ ਸਮੂਹ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਆਪਣੀ ਡਿਊਟੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨਾ ਕਿਹਾ ਕਿ ਨਿਗਰਾਨ ਟੀਮਾਂ ਦੀ ਚੋਣਾਂ ਵਿਚ ਵਿਸ਼ੇਸ਼ ਮਹੱਤਤਾ ਅਤੇ ਜਿੰਮੇਵਾਰੀ ਹੈ|

ਕਿਉਂਕਿ ਇਨਾਂ ਟੀਮਾਂ ਵੱਲੋਂ ਆਪੋ-ਆਪਣੇ ਕੰਮ ਦੀ ਵਿਸ਼ੇਸ਼ ਨਿਗਰਾਨੀ ਰੱਖਣੀ ਹੁੰਦੀ ਹੈ। ਇਸ ਲਈ ਇਨਾਂ ਟੀਮਾਂ ਨੂੰ ਆਪਣੇ ਕੰਮ ਪ੍ਰਤੀ ਪੂਰਾ ਸੁਚੇਤ ਹੋ ਕੇ ਪੂਰੀ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣੀ ਪਵੇਗੀ। ਉਨਾਂ ਕਿਹਾ ਕਿ ਸਬੰਧਤ ਟੀਮਾਂ ਆਪਣੀਆਂ ਰਿਪੋਰਟਾਂ ਸਮਾਂਬੱਧ ਢੰਗ ਨਾਲ ਭੇਜਣੀਆਂ ਯਕੀਨੀ ਬਣਾਉਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!