|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਐਸ.ਡੀ.ਐਮ ਨੇ ਵੋਟਾਂ ਬਣਾਉਣ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 'ਵੋਟਰ ਵੈਰੀਫਿਕੇਸ਼ਨ ਐਂਡ ਇਨਫਾਰਮੇਸ਼ਨ ਪ੍ਰੋਗਰਾਮ' (ਵੀ. ਵੀ. ਆਈ. ਪੀ) ਅਧੀਨ ਵੋਟਾਂ ਬਣਾਉਣ ਤੋਂ ਵਾਂਝੇ ਰਹੇ ਯੋਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਜਾਇਜ਼ਾ ਲਿਆ। ਇਸ ਦੌਰਾਨ ਉਨਾਂ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 'ਵੋਟਰ ਵੈਰੀਫਿਕੇਸ਼ਨ ਐਂਡ ਇਨਫਾਰਮੇਸ਼ਨ ਪ੍ਰੋਗਰਾਮ' (ਵੀ. ਵੀ. ਆਈ. ਪੀ) ਅਧੀਨ ਵੋਟਾਂ ਬਣਾਉਣ ਤੋਂ ਵਾਂਝੇ ਰਹੇ ਯੋਗ ਵਿਅਕਤੀਆਂ ਦੀਆਂ ਵੋਟਾਂ ਬਣਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਬੀ. ਐਲ. ਓਜ਼ ਦੀ ਹਾਜ਼ਰੀ ਚੈੱਕ ਕੀਤੀ ਅਤੇ ਵੋਟਾਂ ਬਣਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉਨਾਂ ਦੱਸਿਆ ਕਿ ਅੱਜ ਲਗਾਏ ਗਏ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਵੋਟ ਬਣਾਉਣ, ਕਟਵਾਉਣ, ਦਰੁਸਤੀ ਅਤੇ ਰਿਹਾਇਸ਼ ਦੀ ਤਬਦੀਲੀ ਆਦਿ ਲਈ ਫਾਰਮ ਭਰੇ ਗਏ। ਉਨਾਂ ਦੱਸਿਆ ਕਿ ਉਕਤ ਦੋ ਦਿਨਾ ਪ੍ਰੋਗਰਾਮ ਤਹਿਤ ਅੱਜ ਦੂਜੇ ਦਿਨ ਵੀ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਬੀ. ਐਲ. ਓਜ਼ ਨੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹੇ ਅਤੇ ਉਨਾਂ ਲੋਕਾਂ ਕੋਲੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ। ਇਸ ਮੌਕੇ ਸੁਪਰਡੈਂਟ ਸ੍ਰੀ ਮਨਮੋਹਨ ਸ਼ਰਮਾ ਅਤੇ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!