|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਪਸੀ ਮਤਭੇਦਾਂ ਵਿਚਕਾਰ ਫਸੀ ਕਾਂਗਰਸੀ ਉਮੀਦਵਾਰਾਂ ਦੀ ਦੂਜੀ ਸੂਚੀ!

ਨਿਊਜ਼ ਡੈਸਕ (ਜਸਕਮਲ) : ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਚੋਣਾਂ ਲਈ ਦੂਜੀ ਸੂਚੀ ਤਿਆਰ ਕਰਨ ਲਈ ਸਬ-ਕਮੇਟੀ ਨੂੰ ਅਧਿਕਾਰ ਦਿੱਤੇ ਹਨ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ 'ਚ ਕੁਝ ਵਿਧਾਇਕਾਂ ਦੀ ਟਿਕਟ ਸਬੰਧੀ ਪਏ ਰੱਫੜ ਦੇ ਨਿਪਟਾਰੇ ਲਈ ਇਕ ਸਬ-ਕਮੇਟੀ ਬਣਾਈ ਸੀ, ਜਿਸ 'ਚ ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ, ਅੰਬਿ

NRI Post Desk · 1766 ਦਿਨ ਪਹਿਲਾਂ · ਅੱਪਡੇਟ 1766 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਪਸੀ ਮਤਭੇਦਾਂ ਵਿਚਕਾਰ ਫਸੀ ਕਾਂਗਰਸੀ ਉਮੀਦਵਾਰਾਂ ਦੀ ਦੂਜੀ ਸੂਚੀ!
📷 NRI Post Desk

ਨਿਊਜ਼ ਡੈਸਕ (ਜਸਕਮਲ) : ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਚੋਣਾਂ ਲਈ ਦੂਜੀ ਸੂਚੀ ਤਿਆਰ ਕਰਨ ਲਈ ਸਬ-ਕਮੇਟੀ ਨੂੰ ਅਧਿਕਾਰ ਦਿੱਤੇ ਹਨ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ 'ਚ ਕੁਝ ਵਿਧਾਇਕਾਂ ਦੀ ਟਿਕਟ ਸਬੰਧੀ ਪਏ ਰੱਫੜ ਦੇ ਨਿਪਟਾਰੇ ਲਈ ਇਕ ਸਬ-ਕਮੇਟੀ ਬਣਾਈ ਸੀ, ਜਿਸ 'ਚ ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ, ਅੰਬਿਕਾ ਸੋਨੀ, ਅਜੇ ਮਾਕਨ ਤੇ ਹਰੀਸ਼ ਚੌਧਰੀ ਆਦਿ ਸ਼ਾਮਲ ਹਨ। ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਕਰ ਕੇ ਬੀਤੀੀ ਰਾਤ ਹੀ ਵਿਦੇਸ਼ ਤੋਂ ਦਿੱਲੀ ਪੁੱਜੇ ਸਨ।

ਸੰਬੰਧਿਤ ਖ਼ਬਰਾਂ

ਅੱਜ ਕੇਂਦਰੀ ਚੋਣ ਕਮੇਟੀ ਦੀ ਵਰਚੁਅਲ ਮੀਟਿੰਗ ਸੋਨੀਆ ਗਾਂਧੀ ਦੀ ਅਗਵਾਈ ਹੇਠ ਹੋਈ ਪਰ ਇਸ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੁੜ ਨਹੀਂ ਸਕੇ। ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਮੀਟਿੰਗ 'ਚ ਦੱਸਿਆ ਕਿ ਮੁੱਖ ਮੰਤਰੀ ਚੰਨੀ ਅੱਜ ਚੋਣ ਪ੍ਰਚਾਰ ਲਈ ਗਏ ਹੋਏ ਸਨ ਪਰ ਮੌਸਮ ਦੀ ਖਰਾਬੀ ਕਰਕੇ ਉਹ ਵਰਚੁਅਲ ਮੀਟਿੰਗ ਨਾਲ ਜੁੜਨ ਤੋਂ ਅਸਮਰੱਥ ਹਨ। ਕਈ ਆਗੂਆਂ ਨੇ ਹੈਰਾਨੀ ਵੀ ਪ੍ਰਗਟਾਈ ਕਿ ਵਰਚੁਅਲ ਮੀਟਿੰਗ ਵਿੱਚ ਕਿਤੋਂ ਵੀ ਜੁੜਿਆ ਜਾ ਸਕਦਾ ਹੈ ਤੇ ਇਸ ਨੂੰ ਲੈ ਕੇ ਕਈ ਸ਼ੰਕੇ ਵੀ ਖੜ੍ਹੇ ਹੋਏ। ਇਸ ਦੌਰਾਨ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਦੀ ਗੈਰ-ਮੌਜੂਦਗੀ 'ਚ ਟਿਕਟਾਂ ਦਾ ਫ਼ੈਸਲਾ ਲੈਣਾ ਵਾਜ਼੍ਹਬ ਨਹੀਂ ਸਮਝਿਆ ਤੇ ਮੌਕੇ ’ਤੇ ਹੀ ਸਬ ਕਮੇਟੀ ਨੂੰ ਇਹ ਅਧਿਕਾਰ ਦੇ ਦਿੱਤੇ।

ਸੂਤਰਾਂ ਮੁਤਾਬਕ ਹੁਣ ਸਬ ਕਮੇਟੀ ਵੱਲੋਂ ਮੁੱਖ ਮੰਤਰੀ ਨਾਲ ਮਸ਼ਵਰਾ ਕਰ ਕੇ 31 ਉਮੀਦਵਾਰਾਂ ਨੂੰ ਹਰੀ ਝੰਡੀ ਦਿੱਤੀ ਜਾਵੇਗੀ ਅਤੇ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੁਣ ਦੁਬਾਰਾ ਨਹੀਂ ਹੋਵੇਗੀ। ਪਤਾ ਲੱਗਾ ਹੈ ਕਿ ਕੁਝ ਹਲਕਿਆਂ ਨੂੰ ਲੈ ਕੇ ਪ੍ਰਮੁੱਖ ਆਗੂਆਂ ਦੀ ਆਪਸੀ ਸਹਿਮਤੀ ਨਹੀਂ ਬਣ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!