|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Grenade Attack: ਕਸ਼ਮੀਰ ਦੇ ਗਨੀ ਖ਼ਾਨ ਇਲਾਕੇ 'ਚ ਗ੍ਰਨੇਡ ਹਮਲਾ, ਸੁਰੱਖਿਆ ਮੁਲਾਜ਼ਮਾਂ ਸਮੇਤ 15 ਲੋਕ ਜ਼ਖ਼ਮੀ

ਸ੍ਰੀਨਗਰ: ਸ੍ਰੀਨਗਰ 'ਚ ਅਮੀਰਾਕਦਲ ਪੁਲ਼ ਨੇੜੇ ਗਨੀ ਖ਼ਾਨ ਇਲਾਕੇ 'ਚ ਮੌਲਾਨਾ ਆਜ਼ਾਦ ਰੋਡ 'ਤੇ ਸ਼ੱਕੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗ੍ਰਨੇਡ ਹਮਲਾ ਕੀਤਾ ਜਿਸ ਵਿਚ ਸੁਰੱਖਿਆ ਮੁਲਾਜ਼ਮਾਂ ਸਮੇਤ ਆਮ ਨਾਗਰਿਕ ਵੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਦੀ ਗਿਣਤੀ 15 ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀਨਗਰ: ਸ੍ਰੀਨਗਰ 'ਚ ਅਮੀਰਾਕਦਲ ਪੁਲ਼ ਨੇੜੇ ਗਨੀ ਖ਼ਾਨ ਇਲਾਕੇ 'ਚ ਮੌਲਾਨਾ ਆਜ਼ਾਦ ਰੋਡ 'ਤੇ ਸ਼ੱਕੀ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗ੍ਰਨੇਡ ਹਮਲਾ ਕੀਤਾ ਜਿਸ ਵਿਚ ਸੁਰੱਖਿਆ ਮੁਲਾਜ਼ਮਾਂ ਸਮੇਤ ਆਮ ਨਾਗਰਿਕ ਵੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਦੀ ਗਿਣਤੀ 15 ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉੱਥੇ ਹੀ ਸੁਰੱਖਿਆ ਬਲਾਂ ਨੇ ਇਸ ਹਮਲੇ ਦੇ ਤੁਰੰਤ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਤਲਾਸ਼ 'ਚ ਸਰਚ ਮੁਹਿੰਮ ਚਲਾਈ ਹੋਈ ਹੈ।

ਸੰਬੰਧਿਤ ਖ਼ਬਰਾਂ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਜਦੋਂ ਇਸ ਮਾਰਕੀਟ 'ਤੇ ਹਮਲਾ ਕੀਤਾ, ਉਸ ਸਮੇਂ ਲੋਕ ਇੱਥੇ ਖਰੀਦਦਾਰੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇੱਥੇ ਸਬਜ਼ੀਆਂ-ਫਲ਼ ਆਦਿ ਦੀਆਂ ਰੇਹੜੀਆਂ ਲੱਗੀਆਂ ਰਹਿੰਦੀਆਂ ਹਨ ਤੇ ਲੋਕ ਇੱਥੇ ਅਕਸਰ ਖ਼ਰੀਦਦਾਰੀ ਲਈ ਆਉਂਦੇ ਹਨ। ਸ਼ਰਾਰਤੀ ਤੱਤਾਂ 'ਤੇ ਨਜ਼ਰ ਰੱਖਣ ਲਈ ਇੱਥੇ ਸੁਰੱਖਿਆ ਬਲਾਂ ਦੀ ਤਾਇਨਾਤੀ ਵੀ ਕਾਫ਼ੀ ਜ਼ਿਆਦਾ ਰਹਿੰਦੀ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!