|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੁਰੱਖਿਆ ਬਲਾਂ ਦੀ ਫਾਇਰਿੰਗ ਨਾਲ ਮਿਆਂਮਾਰ ਵਿਚ 38 ਪ੍ਰਦਰਸ਼ਨਕਾਰੀਆਂ ਦੀ ਮੌਤ

ਯੰਗੂਨ,(ਦੇਵ ਇੰਦਰਜੀਤ) :ਤਖਤਾਪਲਟ ਦਾ ਵਿਰੋਧ ਕਰ ਰਹੀ ਆਮ ਜਨਤਾ 'ਤੇ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਦੇਸ਼ ਵਿਚ ਕਈ ਜਗ੍ਹਾ 'ਤੇ ਬੁਧਵਾਰ ਨੂੰ ਸਿੱਧੀ ਫਾਇਰਿੰਗ ਕਰ ਦਿੱਤੀ। ਸੰਯੁਕਤ ਰਾਸ਼ਟਰ ਨੇ ਇਸ ਫਾਇਰਿੰਗ ਵਿਚ 38 ਪ੍ਰਦਰਸ਼ਨਕਾਰੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ। ਇਹ ਮਿਆਂਮਾਰ ਵਿਚ ਚਲ ਰਹੇ ਪ੍ਰਦਰਸ਼ਨ ਦੌਰਾਨ ਕਿਸੇ ਇੱਕ ਦਿਨ ਵਿਚ ਪ੍ਰਦਰਸ਼ਨਕਾਰੀਆਂ ਨੂੰ ਬੇਰਹਿਮੀ ਨਾਲ

NRI Post Desk · 2093 ਦਿਨ ਪਹਿਲਾਂ · ਅੱਪਡੇਟ 2093 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੁਰੱਖਿਆ ਬਲਾਂ ਦੀ ਫਾਇਰਿੰਗ ਨਾਲ ਮਿਆਂਮਾਰ ਵਿਚ 38 ਪ੍ਰਦਰਸ਼ਨਕਾਰੀਆਂ ਦੀ ਮੌਤ
📷 NRI Post Desk

ਯੰਗੂਨ,(ਦੇਵ ਇੰਦਰਜੀਤ) :ਤਖਤਾਪਲਟ ਦਾ ਵਿਰੋਧ ਕਰ ਰਹੀ ਆਮ ਜਨਤਾ 'ਤੇ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਦੇਸ਼ ਵਿਚ ਕਈ ਜਗ੍ਹਾ 'ਤੇ ਬੁਧਵਾਰ ਨੂੰ ਸਿੱਧੀ ਫਾਇਰਿੰਗ ਕਰ ਦਿੱਤੀ। ਸੰਯੁਕਤ ਰਾਸ਼ਟਰ ਨੇ ਇਸ ਫਾਇਰਿੰਗ ਵਿਚ 38 ਪ੍ਰਦਰਸ਼ਨਕਾਰੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ। ਇਹ ਮਿਆਂਮਾਰ ਵਿਚ ਚਲ ਰਹੇ ਪ੍ਰਦਰਸ਼ਨ ਦੌਰਾਨ ਕਿਸੇ ਇੱਕ ਦਿਨ ਵਿਚ ਪ੍ਰਦਰਸ਼ਨਕਾਰੀਆਂ ਨੂੰ ਬੇਰਹਿਮੀ ਨਾਲ ਮਾਰੇ ਜਾਣ ਦੀ ਸਭ ਤੋਂ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ ਨੇ 18 ਪ੍ਰਦਰਸ਼ਨਕਾਰੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਸੀ। ਇਸ ਤਰ੍ਹਾਂ ਮਿਆਂਮਾਰ ਵਿਚ ਸੈਨਿਕ ਤਖਤਾਪਲਟ ਦਾ ਵਿਰੋਧ ਕਰ ਰਹੇ ਹੁਣ ਤੱਕ 74 ਲੋਕ ਮਾਰੇ ਜਾ ਚੁੱਕੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!