|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਦੇ ਸੀਨੀਅਰ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਗੈਂਗਸਟਾਂ ਵੱਲੋਂ ਫਿਰੋਤੀ ਦੀ ਮੰਗ

ਨਿਊਜ਼ ਡੈਸਕ : ਮੋਗਾ ਦੇ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਤਖਤੂਪੁਰਾ ਦੇ ਬੇਟੇ ਐਡਵੋਕੇਟ ਪਰਮਪਾਲ ਸਿੰਘ ਜੋ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਹਨ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਜਗਰੂਪ ਸਿੰਘ ਨਿਵਾਸੀ ਫਿਰੋਜ਼ਪੁਰ ਰੋਡ ਮੋਗ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਦੇ ਸੀਨੀਅਰ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਗੈਂਗਸਟਾਂ ਵੱਲੋਂ ਫਿਰੋਤੀ ਦੀ ਮੰਗ
📷 NRI Post Desk

ਨਿਊਜ਼ ਡੈਸਕ : ਮੋਗਾ ਦੇ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਤਖਤੂਪੁਰਾ ਦੇ ਬੇਟੇ ਐਡਵੋਕੇਟ ਪਰਮਪਾਲ ਸਿੰਘ ਜੋ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਹਨ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਜਗਰੂਪ ਸਿੰਘ ਨਿਵਾਸੀ ਫਿਰੋਜ਼ਪੁਰ ਰੋਡ ਮੋਗਾ ਨੇ ਕਿਹਾ ਕਿ ਬੀਤੀ 19 ਤੇ 20 ਜਨਵਰੀ ਨੂੰ ਮੇਰੇ ਬੇਟੇ ਪਰਮਪਾਲ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੰਦਿਆਂ ਆਪਣੇ ਆਪ ਨੂੰ ਗੈਂਗਸਟਰ ਦੱਸਿਆ ਅਤੇ ਫਿਰੌਤੀ ਦੀ ਮੰਗ ਕੀਤੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਅੱਗੇ ਕਿਹਾ ਕਿ ਬੀਤੀ 19 ਫਰਵਰੀ ਨੂੰ ਕੁਝ ਅਣਪਛਾਤੇ ਵਿਅਕਤੀ ਦਿੱਲੀ ਨੰਬਰ ਸਵਿਫਟ ਕਾਰ ’ਤੇ ਸਾਡੇ ਪੈਲੇਸ ਸਕਾਈਰਿੰਗ 'ਚ ਆਏ, ਜਿਨ੍ਹਾਂ ਸਾਡੇ ਬਾਰੇ ਪੁੱਛਗਿੱਛ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਜਾਨ ਦਾ ਖਤਰਾ ਹੈ। ਇਸ ਲਈ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਥਿਤ ਦੋਸ਼ੀਆਂ ਨੂੰ ਬੇਨਕਾਬ ਕੀਤਾ ਜਾਵੇ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਜਾਂਚ ਦਾ ਆਦੇਸ਼ ਦਿੱਤੇ ਹਨ। ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਮੋਗਾ ਵਿਚ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੀ ਅਗਲੇਰੀ ਜਾਂਚ ਫੋਕਲ ਪੁਆਇੰਟ ਪੁਲਸ 0ਚੌਂਕੀ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!