|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ 'ਚ ਹੋਵੇਗੀ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ, ਭਿੜਨਗੇ 1400 ਪਹਿਲਵਾਨ

ਜਲੰਧਰ — ਜਲੰਧਰ 'ਚ ਕਈ ਕੌਮਾਂਤਰੀ ਤਮਗੇ ਜਿੱਤਣ ਵਾਲੇ ਖਿਡਾਰੀ ਰਿੰਗ 'ਚ ਭਿੜਦੇ ਨਜ਼ਰ ਆਉਣਗੇ। 24 ਸਾਲ ਬਾਅਦ ਜਲੰਧਰ ਦੇ ਪੀ. ਏ. ਪੀ. ਐੱਮ. ਐੱਸ. ਭੁੱਲਰ ਇੰਡੋਰ ਸਟੇਡੀਅਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 64ਵੀਂ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਹੋਣ ਜਾ ਰਹੀ ਹੈ। ਇਹ ਚੈਂਪੀਅਨਸ਼ਿਪ 29 ਨਵੰਬਰ ਤੋਂ ਇਕ ਦਸਬੰਰ ਤੱਕ ਚੱਲੇਗੀ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ — ਜਲੰਧਰ 'ਚ ਕਈ ਕੌਮਾਂਤਰੀ ਤਮਗੇ ਜਿੱਤਣ ਵਾਲੇ ਖਿਡਾਰੀ ਰਿੰਗ 'ਚ ਭਿੜਦੇ ਨਜ਼ਰ ਆਉਣਗੇ। 24 ਸਾਲ ਬਾਅਦ ਜਲੰਧਰ ਦੇ ਪੀ. ਏ. ਪੀ. ਐੱਮ. ਐੱਸ. ਭੁੱਲਰ ਇੰਡੋਰ ਸਟੇਡੀਅਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 64ਵੀਂ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਹੋਣ ਜਾ ਰਹੀ ਹੈ। ਇਹ ਚੈਂਪੀਅਨਸ਼ਿਪ 29 ਨਵੰਬਰ ਤੋਂ ਇਕ ਦਸਬੰਰ ਤੱਕ ਚੱਲੇਗੀ।

ਚੈਂਪੀਅਨਸ਼ਿਪ 'ਚ ਰਾਸ਼ਟਰੀ ਅਤੇ ਕੌਮਾਂਤਰੀ ਚੈਂਪੀਅਨਸ਼ਿਪ 'ਚ ਤਮਗਾ ਜਿੱਤ ਚੁੱਕੇ ਕੁਸ਼ਤੀ ਦੇ ਸਟਾਰ ਖਿਡਾਰੀ ਆਪਣੇ ਸੂਬਿਆਂ ਲਈ ਮੈਡਲ ਜਿੱਤਣ ਲਈ ਜ਼ੋਰ ਲਗਾਉਣਗੇ। ਪੰਜਾਬ ਕੁਸ਼ਤੀ ਸੰਸਥਾ ਵੱਲੋਂ ਕਰਵਾਈ ਜਾਣ ਵਾਲੀ ਇਸ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਸੰਸਥਾ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਚੈਂਪੀਅਨਸ਼ਿਪ 'ਚ 1400 ਤੋਂ ਵੱਧ ਖਿਡਾਰੀ ਵੱਖ-ਵੱਖ ਵਰਗਾਂ 'ਚ ਰਿੰਗ ਵਿਚ ਉਤਰਣਗੇ।

ਸੰਬੰਧਿਤ ਖ਼ਬਰਾਂ

ਪੰਜਾਬ ਕੁਸ਼ਤੀ ਸੰਸਥਾ ਦੇ ਪ੍ਰਧਾਨ ਪਦਮ ਸ਼੍ਰੀ ਕਰਤਾਰ ਸਿੰਘ ਨੇ ਦੱਸਿਆ ਕਿ ਸੀਨੀਅਰ ਨੈਸ਼ਨਲ ਰੇਸਲਿੰਗ ਚੈਂਪੀਅਨਸ਼ਿਪ 'ਚ ਕਈ ਵੱਡੇ ਖਿਡਾਰੀ ਹਿੱਸਾ ਲੈ ਰਹੇ ਹਨ। ਜਿਸ ਨੂੰ ਲੈ ਕੇ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!