|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੇਲਵੇ ਟਰੈਕ ਤੋਂ ਮਿਲੀ ਬੱਚੀ ਦੀ ਲਾਸ਼; ਇਲਾਕੇ 'ਚ ਫੈਲੀ ਦਹਿਸ਼ਤ

ਨਿਊਜ਼ ਡੈਸਕ : ਕਪੂਰਥਲਾ ਜ਼ਿਲ੍ਹੇ ਵਿਖੇ ਫਗਵਾੜਾ ਰੇਲਵੇ ਟਰੈਕ ‘ਤੇ ਮੌਲੀ ਨੇੜਿਓਂ ਇਕ 10 ਸਾਲਾ ਬੱਚੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਜੀਆਰਪੀ ਫਗਵਾੜਾ ਨੇ ਮੌਕੇ ‘ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਜੀਆਰਪੀ ਫਗਵਾੜਾ ਦੇ ਚੌਕੀ ਇੰਚਾਰਜ ਏਐੱਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰ

NRI Post Desk · 1738 ਦਿਨ ਪਹਿਲਾਂ · ਅੱਪਡੇਟ 1738 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੇਲਵੇ ਟਰੈਕ ਤੋਂ ਮਿਲੀ ਬੱਚੀ ਦੀ ਲਾਸ਼; ਇਲਾਕੇ 'ਚ ਫੈਲੀ ਦਹਿਸ਼ਤ
📷 NRI Post Desk

ਨਿਊਜ਼ ਡੈਸਕ : ਕਪੂਰਥਲਾ ਜ਼ਿਲ੍ਹੇ ਵਿਖੇ ਫਗਵਾੜਾ ਰੇਲਵੇ ਟਰੈਕ ‘ਤੇ ਮੌਲੀ ਨੇੜਿਓਂ ਇਕ 10 ਸਾਲਾ ਬੱਚੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਜੀਆਰਪੀ ਫਗਵਾੜਾ ਨੇ ਮੌਕੇ ‘ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਜੀਆਰਪੀ ਫਗਵਾੜਾ ਦੇ ਚੌਕੀ ਇੰਚਾਰਜ ਏਐੱਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਨੇੜੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਕਾਰਵਾਈ ਜਾਰੀ ਹੈ।

ਸੰਬੰਧਿਤ ਖ਼ਬਰਾਂ

ਮ੍ਰਿਤਕ ਬੱਚੀ ਦੀ ਅਜੇ ਤਕ ਪਹਿਚਾਣ ਨਹੀਂ ਹੋ ਸਕੀ। ਚੌਕੀ ਇੰਚਾਰਜ ਨੇ ਕਿਹਾ ਕਿ ਬੱਚੀ ਦੀ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਬੱਚੀ ਦੀ ਸ਼ਨਾਖ਼ਤ ਹੋਣ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾ ਲਿਆ ਜਾਵੇਗਾ ਅਤੇ ਲਾਸ਼ ਨੂੰ ਮੋਰਚਰੀ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!