|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸ੍ਰੀ ਹਰਿਮੰਦਰ ਸਾਹਿਬ ਵਿਖੇ ਡਿਊਟੀ ਕਰਨ ਵਾਲੇ ਸੇਵਾਦਾਰ ਨਹੀਂ ਕਰ ਸਕਣਗੇ ਮੋਬਾਇਲ ਫੋਨ ਦੀ ਵਰਤੋ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਬੰਧਕਾਂ ਨੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀ-ਟਾਕੀ ਦੇ ਕੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦਰਬਾਰ ਸਾਹਿਬ ਦੀ ਪਰਿਕਰਮਾ 'ਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਹੁਣ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈਆਂ ਬ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ੍ਰੀ ਹਰਿਮੰਦਰ ਸਾਹਿਬ ਵਿਖੇ ਡਿਊਟੀ ਕਰਨ ਵਾਲੇ ਸੇਵਾਦਾਰ ਨਹੀਂ ਕਰ ਸਕਣਗੇ ਮੋਬਾਇਲ ਫੋਨ ਦੀ ਵਰਤੋ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਬੰਧਕਾਂ ਨੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀ-ਟਾਕੀ ਦੇ ਕੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦਰਬਾਰ ਸਾਹਿਬ ਦੀ ਪਰਿਕਰਮਾ 'ਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਹੁਣ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਨਵ-ਨਿੁਯੁਕਤ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸੰਗਤਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਘਟਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਹਨ।

ਸੰਬੰਧਿਤ ਖ਼ਬਰਾਂ

ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ, ਇਸ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿਚ ਰਹਿ ਕੇ ਦਰਸ਼ਨ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!