|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ–ਹਰਿਆਣਾ ‘ਚ ਸੀਤ ਲਹਿਰ ਦਾ ਤੀਖਾ ਹਮਲਾ, ਲੋਕ ਘਰਾਂ ‘ਚ ਕੈਦ

ਚੰਡੀਗੜ੍ਹ (ਨੇਹਾ): ਪੰਜਾਬ, ਹਰਿਆਣਾ ਸਣੇ ਪੂਰੇ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ਦਾ ਨਵਾਂ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ ਜਿੱਥੇ ਘੱਟੋ ਘੱਟ ਤਾਪਮਾਨ ਸਿਫਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਪੰਜਾਬ ਵਿੱਚ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹਰਿਆਣਾ ਦਾ ਸੋਨੀਪਤ ਸਭ ਤੋਂ

NRI Post Desk · 319 ਦਿਨ ਪਹਿਲਾਂ · ਅੱਪਡੇਟ 319 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ–ਹਰਿਆਣਾ ‘ਚ ਸੀਤ ਲਹਿਰ ਦਾ ਤੀਖਾ ਹਮਲਾ, ਲੋਕ ਘਰਾਂ ‘ਚ ਕੈਦ
📷 NRI Post Desk

ਚੰਡੀਗੜ੍ਹ (ਨੇਹਾ): ਪੰਜਾਬ, ਹਰਿਆਣਾ ਸਣੇ ਪੂਰੇ ਉੱਤਰ ਭਾਰਤ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ਦਾ ਨਵਾਂ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ ਜਿੱਥੇ ਘੱਟੋ ਘੱਟ ਤਾਪਮਾਨ ਸਿਫਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਪੰਜਾਬ ਵਿੱਚ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹਰਿਆਣਾ ਦਾ ਸੋਨੀਪਤ ਸਭ ਤੋਂ ਠੰਡਾ ਰਿਹਾ ਹੈ ਜਿੱਥੇ ਘੱਟੋ ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

ਸੰਬੰਧਿਤ ਖ਼ਬਰਾਂ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 4.1 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 2.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ ਤਿੰਨ ਡਿਗਰੀ ਸੈਲਸੀਅਸ, ਬਠਿੰਡਾ ਵਿੱਚ 1.6 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ ਦੋ ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 2.5 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 2.6 ਡਿਗਰੀ ਸੈਲਸੀਅਸ ਅਤੇ ਰੋਪੜ ਵਿੱਚ 2.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਹ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਬਾਰੇ ਰੈਡ ਅਲਰਟ ਜਾਰੀ ਕੀਤਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ–ਹਰਿਆਣਾ ‘ਚ ਸੀਤ ਲਹਿਰ ਦਾ ਤੀਖਾ ਹਮਲਾ, ਲੋਕ ਘਰਾਂ ‘ਚ ਕੈਦ — NRI Post