ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੁਰਾਲੀ ਨੇੜਲੇ ਪਿੰਡ ਖਿਜਰਾਬਾਦ ਦੇ ਇਕ ਡੇਰੇ ਵਿਚ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਥਾਂ ਕਿਸੇ ਹੋਰ ਗ੍ੰਥ ਦਾ ਪ੍ਰਕਾਸ਼ ਕਰਨ ਤੇ ਰਾਗੀ ਸਿੰਘਾਂ ਨੂੰ ਧੋਖੇ ਵਿਚ ਰੱਖ ਕੇ ਗੁਰਬਾਣੀ ਕੀਰਤਨ ਕਰਵਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਸਿਧਾਂਤਾਂ, ਸਿੱਖ ਰਹਿਤ ਮਰਿਆਦਾ, ਸਿੱਖ ਪਰੰਪਰਾਵਾਂ ਤੇ ਰਵਾਇਤਾਂ ਦਾ ਘੋਰ ਉਲੰਘਣ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਡਾ. ਰੂਪ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਕੌਮ ਦੇ ਪ੍ਰਸਿੱਧ ਰਾਗੀ ਭਾਈ ਮਨਿੰਦਰ ਸਿੰਘ ਵੱਲੋਂ ਇਸ ਸਬੰਧ ਵਿਚ ਸੰਗਤ ਸਾਹਮਣੇ ਆਪਣਾ ਪੱਖ ਰੱਖਿਆ ਗਿਆ ਹੈ।
ਸੰਬੰਧਿਤ ਖ਼ਬਰਾਂ
ਉਨ੍ਹਾਂ ਕਿਹਾ ਕਿ ਭਾਈ ਮਨਿੰਦਰ ਸਿੰਘ ਅਨੁਸਾਰ, ਉਨ੍ਹਾਂ ਨੂੰ ਧੋਖੇ ਨਾਲ ਸਮਾਗਮ ਵਿਚ ਸੱਦ ਕੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਥਾਂ ਕਿਸੇ ਹੋਰ ਗ੍ੰਥ ਦਾ ਪ੍ਰਕਾਸ਼ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਹ ਇਕੱਲੇ ਰਾਗੀ ਜਥੇ ਨਾਲ ਧੋਖਾ ਹੀ ਨਹੀਂ ਸਗੋਂ ਸਾਰੀ ਕੌਮ ਨਾਲ ਵਿਸ਼ਵਾਸਘਾਤ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖੀ ਨੂੰ ਢਾਹ ਲਾਉਣ ਵਾਲੀਆਂ ਅਜਿਹੀਆਂ ਚਾਲਾਂ ਤੋਂ ਕੌਮ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਗ੍ੰਥ ਕੇਵਲ ਸ੍ਰੀ ਗੁਰੂ ਗ੍ੰਥ ਸਾਹਿਬ ਹਨ ਤੇ ਇਸ ਪਾਵਨ ਗ੍ੰਥ ਦੇ ਤੁਲ ਹੋਰ ਕਿਸੇ ਦੁਨਿਆਵੀ ਗ੍ੰਥ ਦਾ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ। ਡਾ. ਰੂਪ ਸਿੰਘ ਅਨੁਸਾਰ, ਉਕਤ ਮਾਮਲੇ ਦੇ ਸਬੰਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੜਤਾਲੀਆ ਕਮੇਟੀ ਬਣਾਈ ਗਈ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਨ ਵਾਲੇ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਤੇ ਕੇਵਲ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਣ।






