|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

SGPC ਦਾ ਐਲਾਨ, ਬੇਅਦਬੀ ਦੇ ਮੁਲਜ਼ਮ ਦੀ ਪਛਾਣ ਦੱਸਣ ਵਾਲੇ ਨੂੰ ਦੇਆਂਗੇ ਲੱਖਾਂ ਦਾ ਇਨਾਮ...

ਨਿਊਜ਼ ਡੈਸਕ (ਜਸਕਲਮ) : ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਦਭਾਗੀ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਲਜ਼ਮ ਦੀ ਪਛਾਣ ਦੱਸਣ ਵਾਲ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮੁਲਜ਼ਮ ਤੇ ਉਸ ਦੇ ਪਰਿਵਾਰ ਸਬੰਧ

NRI Post Desk · 1796 ਦਿਨ ਪਹਿਲਾਂ · ਅੱਪਡੇਟ 1796 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
SGPC ਦਾ ਐਲਾਨ, ਬੇਅਦਬੀ ਦੇ ਮੁਲਜ਼ਮ ਦੀ ਪਛਾਣ ਦੱਸਣ ਵਾਲੇ ਨੂੰ ਦੇਆਂਗੇ ਲੱਖਾਂ ਦਾ ਇਨਾਮ...
📷 NRI Post Desk

ਨਿਊਜ਼ ਡੈਸਕ (ਜਸਕਲਮ) : ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਦਭਾਗੀ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਲਜ਼ਮ ਦੀ ਪਛਾਣ ਦੱਸਣ ਵਾਲ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਮੁਲਜ਼ਮ ਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਗੱਲਬਾਤ ਕਰਿਦਆਂ ਕਿਹਾ ਕਿ ਬੇਸ਼ੱਕ ਗੁੱਸੇ 'ਚ ਆਈ ਸੰਗਤ ਨੇ ਉਕਤ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦਿੱਤੀ, ਪਰ ਘਟਨਾ ਦੀ ਤਹਿ ਤਕ ਜਾਣ ਲਈ ਮੁਲਜ਼ਮ ਦੀ ਪਛਾਣ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਮੁਲਜ਼ਮ ਦੀ ਪਛਾਣ ਨਾਲ ਸਬੰਧਿਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮ ਵਜੋਂ 5 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਜਾਵੇਗੀ ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!