|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

SGPC ਦੇ ਪ੍ਰਧਾਨ ਨੇ ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਵਿਰੋਧ 'ਤੇ ਦਿੱਤੀ ਤਿੱਖੀ ਪ੍ਰਤੀਕ੍ਰਿਆ

ਅੰਮ੍ਰਿਤਸਰ (ਪਾਇਲ): ਸਿੱਖਾਂ ਵੱਲੋਂ ਨਿਊਜ਼ੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁੱਖ਼ਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਭਾਈਚ

NRI Post Desk · 342 ਦਿਨ ਪਹਿਲਾਂ · ਅੱਪਡੇਟ 342 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
SGPC ਦੇ ਪ੍ਰਧਾਨ ਨੇ ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਵਿਰੋਧ 'ਤੇ ਦਿੱਤੀ ਤਿੱਖੀ ਪ੍ਰਤੀਕ੍ਰਿਆ
📷 NRI Post Desk

ਅੰਮ੍ਰਿਤਸਰ (ਪਾਇਲ): ਸਿੱਖਾਂ ਵੱਲੋਂ ਨਿਊਜ਼ੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁੱਖ਼ਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਵੇਖਿਆ ਜਾਣਾ ਅਤਿ ਨਿੰਦਣਯੋਗ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਸਰਬੱਤ ਦਾ ਭਲਾ, ਭਰਾਤਰੀ ਭਾਵ ਅਤੇ ਮਨੁੱਖਤਾ ਦੀ ਸੇਵਾ ’ਤੇ ਟਿਕੀ ਹੋਈ ਹੈ। ਨਗਰ ਕੀਰਤਨ ਸਿੱਖ ਧਰਮ ਦੀ ਇਕ ਪਵਿੱਤਰ ਧਾਰਮਿਕ ਪਰੰਪਰਾ ਹੈ, ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ ਅਤੇ ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ’ਤੇ ਸਿੱਧੀ ਸੱਟ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਆਖਿਆ ਕਿ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਹਰ ਦੇਸ਼ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਉਨ੍ਹਾਂ ਹੋਰ ਕਿਹਾ ਕਿ ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦਿੱਤਾ ਜਾਂਦਾ ਹੈ, ਜਿਸ ਨਾਲ ਸਮਾਜਿਕ ਸਾਂਝ ਮਜ਼ਬੂਤ ਹੁੰਦੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਿਊਜੀਲੈਂਡ ਅਤੇ ਭਾਰਤ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਆਪਸੀ ਸਤਿਕਾਰ ਹੀ ਕਿਸੇ ਵੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲ ਪਛਾਣ ਹੁੰਦੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜ਼ੀਲੈਂਡ ਦੇ ਮੋਹਰੀ ਸਿੱਖਾਂ ਨੂੰ ਇਸ ਘਟਨਾ ਸਬੰਧੀ ਉਥੇ ਦੀ ਸਰਕਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨਾਲ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਉਪਦੇਸ਼ਾਂ ਦੀ ਸੇਧ ਵਿਚ ਹੀ ਇਸ ਮਸਲੇ ਨੂੰ ਨਜਿੱਠਣ ਲਈ ਯਤਨ ਕੀਤੇ ਜਾਣ ਅਤੇ ਤਲਖ਼ੀ ਵਾਲੇ ਮਾਹੌਲ ਤੋਂ ਬਚਿਆ ਜਾਵੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
SGPC ਦੇ ਪ੍ਰਧਾਨ ਨੇ ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਵਿਰੋਧ 'ਤੇ ਦਿੱਤੀ ਤਿੱਖੀ ਪ੍ਰਤੀਕ੍ਰਿਆ — NRI Post