|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਪੰਜਾਬੀ ਭਾਰਤੀ ਹਾਕੀ ਦੇ ਖ਼ਿਡਾਰੀਆਂ ਦਾ SGPC ਕਰੇਗੀ ਸਨਮਾਨ : ਬੀਬੀ ਜਗੀਰ ਕੌਰ

ਅੰਮ੍ਰਿਤਸਰ (ਦੇਵ ਇੰਦਰਜੀਤ) : ਬੀਬੀ ਜਗੀਰ ਕੌਰ ਨੇ ਸਮੁੱਚੇ ਦੇਸ਼ ਅਤੇ ਸਮੁੱਚੀ ਭਾਰਤੀ ਹਾਕੀ ਟੀਮ ਅਤੇ ਹਾਕੀ ਖ਼ਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਮਗਾ ਹਾਸਲ ਕਰਨ ਲਈ ਇੰਡੀਆ ਨੂੰ ਬਹੁਤ ਜ਼ਿਆਦਾ ਇੰਤਜ਼ਾਰ ਕਰਨਾ ਪਿਆ। ਉਨ੍ਹਾਂ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕੱਲ੍ਹ 06 ਅਗਸਤ ਨੂੰ ਭਾਰਤੀ ਹਾਕੀ ਟੀਮ ਦੇ ਕੀਤੇ ਜਾਣ ਵਾਲੇ

NRI Post Desk · 1939 ਦਿਨ ਪਹਿਲਾਂ · ਅੱਪਡੇਟ 1939 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬੀ ਭਾਰਤੀ ਹਾਕੀ ਦੇ ਖ਼ਿਡਾਰੀਆਂ ਦਾ SGPC ਕਰੇਗੀ ਸਨਮਾਨ : ਬੀਬੀ ਜਗੀਰ ਕੌਰ
📷 NRI Post Desk

ਅੰਮ੍ਰਿਤਸਰ (ਦੇਵ ਇੰਦਰਜੀਤ) : ਬੀਬੀ ਜਗੀਰ ਕੌਰ ਨੇ ਸਮੁੱਚੇ ਦੇਸ਼ ਅਤੇ ਸਮੁੱਚੀ ਭਾਰਤੀ ਹਾਕੀ ਟੀਮ ਅਤੇ ਹਾਕੀ ਖ਼ਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਮਗਾ ਹਾਸਲ ਕਰਨ ਲਈ ਇੰਡੀਆ ਨੂੰ ਬਹੁਤ ਜ਼ਿਆਦਾ ਇੰਤਜ਼ਾਰ ਕਰਨਾ ਪਿਆ। ਉਨ੍ਹਾਂ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕੱਲ੍ਹ 06 ਅਗਸਤ ਨੂੰ ਭਾਰਤੀ ਹਾਕੀ ਟੀਮ ਦੇ ਕੀਤੇ ਜਾਣ ਵਾਲੇ ਸਨਮਾਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿਤਸਰ ਵਿਖੇ ਹੋ ਰਹੀ ਵਿਸ਼ੇਸ਼ ਮੀਟਿੰਗ ਦੌਰਾਨ ਰੂਪ ਰੇਖਾ ਤਿਆਰ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਭਾਰਤੀ ਹਾਕੀ ਟੀਮ ਨੇ 41ਸਾਲ ਬਾਅਦ ਟੋਕੀਓ ਓਲੰਪਿਕ ਵਿੱਚ ਮੈਡਲ ਹਾਸਲ ਕਰਕੇ ਦੇਸ਼ ਦਾ ਨਾਂ ਪੂਰੇ ਵਿਸ਼ਵ ਵਿਚ ਰੌਸ਼ਨ ਕੀਤਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇ ਹਾਕੀ ਖ਼ਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਬੀਬੀ ਜਗੀਰ ਕੌਰ ਬੇਗੋਵਾਲ ਨੇ ਸਾਡੇ ਇਸ ਪ੍ਰਤੀਨਿਧੀ ਨਾਲ ਫੋਨ 'ਤੇ ਗੱਲਬਾਤ ਦੌਰਾਨ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਹਾਕੀ ਤੋਂ ਇਲਾਵਾ ਹੋਰਨਾਂ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪੰਜਾਬੀ ਖ਼ਿਡਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਸਨਮਾਨ ਦੇਵੇਗੀ। ਜ਼ਿਕਰਯੋਗ ਹੈ ਕਿ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਬਰਾਊਨ ਮੈਡਲ ਹਾਸਲ ਕੀਤਾ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!