|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਦਰਸ਼ਕਾਂ ਦੇ ਢਿੱਡੀ-ਪੀੜਾਂ ਪਾਵੇਗਾ ਫਿਲਮ 'ਛੜਾ' ਦਾ ਟਰੇਲਰ

ਜਲੰਧਰ — 21 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫਿਲਮ 'ਛੜਾ' ਫਿਲਮ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਟਰੇਲਰ 'ਚ ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਫਿਲਮ ਦਾ ਟਰੇਲਰ ਕਾਮੇਡੀ ਨਾਲ ਭਰਪੂਰ ਹੈ, ਜਿਸ ਨੂੰ ਦੇਖ ਕੇ ਦਰਸ਼ਕ ਆਪਣਾ ਹਾਸਾ ਕੰਟਰੋਲ ਨਹੀਂ ਕਰ ਪਾਉਣਗੇ। ਇਸ 'ਚ ਨੌਜਵਾਨਾਂ ਵੱਲੋਂ ਵਿਆਹ ਨਾ ਕਰਵਾਉ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ — 21 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫਿਲਮ 'ਛੜਾ' ਫਿਲਮ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਟਰੇਲਰ 'ਚ ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਫਿਲਮ ਦਾ ਟਰੇਲਰ ਕਾਮੇਡੀ ਨਾਲ ਭਰਪੂਰ ਹੈ, ਜਿਸ ਨੂੰ ਦੇਖ ਕੇ ਦਰਸ਼ਕ ਆਪਣਾ ਹਾਸਾ ਕੰਟਰੋਲ ਨਹੀਂ ਕਰ ਪਾਉਣਗੇ। ਇਸ 'ਚ ਨੌਜਵਾਨਾਂ ਵੱਲੋਂ ਵਿਆਹ ਨਾ ਕਰਵਾਉਣ ਦੇ ਫੈਸਲੇ ਨੂੰ ਬਹੁਤ ਹੀ ਸ਼ਾਨਦਾਰ ਤਰੀਕੇ ਦੇ ਨਾਲ ਪੇਸ਼ ਕੀਤਾ ਗਿਆ ਹੈ। ਤਿੰਨ ਮਿੰਟ ਬਾਈ ਸੈਕਿੰਡ ਦਾ ਇਹ ਟਰੇਲਰ 'ਚ ਇਕੱਲੇਪਣ, ਪਿਆਰ ਤੇ ਵਿਆਹ ਸਾਰੇ ਹੀ ਰੰਗ ਪੇਸ਼ ਕੀਤੇ ਗਏ ਨੇ।

ਸੰਬੰਧਿਤ ਖ਼ਬਰਾਂ

ਕਾਮੇਡੀ ਤੇ ਰੋਮਾਂਸ ਨਾਲ ਭਰਪੂਰ ਇਸ ਫਿਲਮ 'ਚ ਲੀਡ ਰੋਲ 'ਚ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਹਿੱਟ ਜੋੜੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਪੰਜਾਬੀ ਸਿਨੇਮਾ ਦੇ ਕਈ ਦਿੱਗਜ ਕਲਾਕਾਰ ਇਸ ਫਿਲਮ 'ਚ ਨਜ਼ਰ ਆਉਣਗੇ। ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਤੇ ਪਵਨ ਗਿੱਲ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ। ਏ. ਐਂਡ ਏ. ਐਡਵਾਈਜ਼ਰ ਤੇ ਬਰੈਟ ਫਿਲਮਜ਼ ਦੀ ਇਸ ਸਾਂਝੀ ਪੇਸ਼ਕਸ਼ ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!