|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਸ਼ੁਰੂ

ਚਮਕੌਰ ਸਾਹਿਬ (ਨੇਹਾ): ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਮੁਗ਼ਲ ਫ਼ੌਜਾਂ ਨਾਲ ਹੋਏ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ ਅੱਜ ਇੱਥੇ ਸ਼ਰਧਾਪੂਰਵਕ ਸ਼ੁਰੂ ਹੋ ਗਿਆ। ਜੋੜ ਮੇਲ ਦੇ ਪਹਿਲੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਜਾਏ

NRI Post Desk · 343 ਦਿਨ ਪਹਿਲਾਂ · ਅੱਪਡੇਟ 343 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਸ਼ੁਰੂ
📷 NRI Post Desk

ਚਮਕੌਰ ਸਾਹਿਬ (ਨੇਹਾ): ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਮੁਗ਼ਲ ਫ਼ੌਜਾਂ ਨਾਲ ਹੋਏ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ ਅੱਜ ਇੱਥੇ ਸ਼ਰਧਾਪੂਰਵਕ ਸ਼ੁਰੂ ਹੋ ਗਿਆ। ਜੋੜ ਮੇਲ ਦੇ ਪਹਿਲੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਰਾਗੀ ਅਤੇ ਢਾਡੀ ਜਥਿਆਂ ਨੇ ਕਥਾ-ਕੀਰਤਨ ਅਤੇ ਗੁਰਬਾਣੀ ਵਿਆਖਿਆ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਸੰਬੰਧਿਤ ਖ਼ਬਰਾਂ

ਇਸ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਹ ਧਾਰਮਿਕ ਦੀਵਾਨ 22 ਦਸੰਬਰ ਦੇਰ ਰਾਤ ਤੱਕ ਨਿਰੰਤਰ ਸਜਣਗੇ। ਸਮਾਗਮ ਦੇ ਪਹਿਲੇ ਦਿਨ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਵੀ ਪਹੁੰਚੇ ਜਿਨ੍ਹਾਂ ਦਾ ਗੁਰਦੁਆਰੇ ਦੇ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡਾਂ ਦੀ ਸੰਗਤ ਵੱਲੋਂ ਸ਼ਹਿਰ ਵਿੱਚ ਬਹੁਤ ਸਾਰੀਆਂ ਥਾਵਾਂ ’ਤੇ ਲੰਗਰ ਵਰਤਾਏ ਜਾ ਰਹੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਨੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਗੁਰਲੀਨ ਸਿੰਘ ਖੁਰਾਣਾ, ਐੱਸ ਪੀ (ਐੱਚ) ਅਰਵਿੰਦ ਮੀਨਾ (ਆਈ ਪੀ ਐੱਸ), ਸਥਾਨਕ ਡੀ ਐੱਸ ਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਸਮੁੱਚੇ ਸਮਾਗਮ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਸ਼ੁਰੂ — NRI Post