|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ੰਭੂ ਧਰਨਾ ਖਤਮ, ਕੌਮੀ ਇਨਸਾਫ ਮੋਰਚਾ ਨੇ ਜਿੱਤ ਦਰਸਾਈ!

ਪਟਿਆਲਾ (ਪਾਇਲ): ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ਨੂੰ ਅੱਜ ਹਰਿਆਣਾ ਪੁਲਿਸ ਨੇ ਸ਼ੰਭੂ ਬੈਰੀਅਰ 'ਤੇ ਜਬਰਦਸਤ ਬੈਰੀਕੇਡਿੰਗ ਕਰਕੇ ਰੋਕ ਲਿਆ ਸੀ। ਇਸ ਮਗਰੋਂ ਇਸ ਜਥੇ ਵਿੱਚ ਸ਼ਾਮਿਲ ਹਜ਼ਾਰਾਂ ਹੀ ਇਨਸਾਫ ਪਸੰਦ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ੰਭੂ ਬੈਰੀਅਰ ਦੇ ਹੀ ਧਰਨ

NRI Post Desk · 380 ਦਿਨ ਪਹਿਲਾਂ · ਅੱਪਡੇਟ 380 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ੰਭੂ ਧਰਨਾ ਖਤਮ, ਕੌਮੀ ਇਨਸਾਫ ਮੋਰਚਾ ਨੇ ਜਿੱਤ ਦਰਸਾਈ!
📷 NRI Post Desk

ਪਟਿਆਲਾ (ਪਾਇਲ): ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ਨੂੰ ਅੱਜ ਹਰਿਆਣਾ ਪੁਲਿਸ ਨੇ ਸ਼ੰਭੂ ਬੈਰੀਅਰ 'ਤੇ ਜਬਰਦਸਤ ਬੈਰੀਕੇਡਿੰਗ ਕਰਕੇ ਰੋਕ ਲਿਆ ਸੀ। ਇਸ ਮਗਰੋਂ ਇਸ ਜਥੇ ਵਿੱਚ ਸ਼ਾਮਿਲ ਹਜ਼ਾਰਾਂ ਹੀ ਇਨਸਾਫ ਪਸੰਦ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ੰਭੂ ਬੈਰੀਅਰ ਦੇ ਹੀ ਧਰਨਾ ਮਾਰ ਕੇ ਕਈ ਘੰਟੇ ਤਕਰੀਰਾਂ ਕੀਤੀਆਂ।

ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਨੇ ਇਸ ਧਰਨੇ ਵਿੱਚ ਪੁੱਜ ਕੇ ਮੰਗ ਪੱਤਰ ਹਾਸਲ ਕੀਤਾ, ਜਿਸ ਦੇ ਚਲਦਿਆਂ ਬਾਅਦ ਦੁਪਹਿਰ ਇਹ ਧਰਨਾ ਸਮਾਪਤ ਕਰ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਹਰਿਆਣਾ ਪੁਲਿਸ ਨੇ ਵੀ ਬੈਰੀਕੇਡਿੰਗ ਖੋਲ ਦਿੱਤੀ ਤੇ ਆਵਾਜਾਈ ਆਮ ਦੀ ਤਰ੍ਹਾਂ ਬਹਾਲ ਕੀਤੀ ਗਈ ਹੈ।

ਜੱਥੇ ਦੀ ਅਗਵਾਈ ਮੁੱਖ ਤੌਰ 'ਤੇ ਬੇਅੰਤ ਸਿੰਘ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮ ਦੇ ਪਿਤਾ ਗੁਰਚਰਨ ਸਿੰਘ ਜਰੀਕਪੁਰ ਕਰ ਰਹੇ ਸਨ। ਉੰਝ ਇਸ ਕਾਫਲੇ ਵਿੱਚ ਸ਼ਾਮਿਲ ਹੋਰ ਪ੍ਰਮੁੱਖ ਹਸਤੀਆਂ ਵਿੱਚ ਜਸਟਿਸ ਰਣਜੀਤ ਸਿੰਘ, ਭਾਈ ਜਸਵੀਰ ਸਿੰਘ ਰੋਡੇ, ਸ਼ਰਨਜੀਤ ਸਿੰਘ ਜੋਗੀਪੁਰ,ਬਾਬਾ ਸ਼ੇਰ ਸਿੰਘ ਰਾਮਪੁਰਛੰਨਾ, ਸੁਰਜੀਤ ਸਿੰਘ ਫੂਲ, ਮਾਹਨ ਸਿੰਘ ਰਾਜਪੁਰਾ, ਹਰਿੰਦਰ ਸਿੰਘ ਲੱਖੋਵਾਲ, ਡਾਕਟਰ ਦਰਸ਼ਨਪਾਲ, ਰਣਜੀਤ ਸਿੰਘ ਸਵਾਜਪੁਰ,ਜਸਬੀਰ ਸਿੰਘ ਖਡੂਰ ਸਾਹਿਬ, ਸੁਖਬੀਰ ਸਿੰਘ ਬਲਬੇੜਾ ਸਮੇਤ ਅਨੇਕਾਂ ਹੋਰਾਂ ਦੇ ਵੀ ਸ਼ਾਮਿਲ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਪ੍ਰਬੰਧਕ ਗੁਰਚਰਨ ਸਿੰਘ ਜਰੀਕਪੁਰ ਦਾ ਕਹਿਣਾ ਸੀ ਕਿ ਇਸ ਮਾਰਚ ਦੌਰਾਨ ਕਿਸਾਨ ਜਥੇਬੰਦੀਆਂ ਨੇ ਵੀ ਵੱਧ ਚੜ ਕੇ ਸਹਿਯੋਗ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀ ਰੂਪ ਰੇਖਾ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਹੀ ਉਲੀਕੀ ਜਾਵੇਗੀ। ਦੱਸ ਦਇਏ ਕਿ ਉਧਰ ਇਸ ਰੋਸ ਦੇ ਚਲਦਿਆਂ ਪਟਿਆਲਾ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ ਕੀਤੇ ਹੋਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!