|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਨਸਾਨੀਅਤ ਸ਼ਰਮਸਾਰ : ਪਹਿਲਾਂ ਮੁੰਡਾ ਪੈਦਾ ਨਾ ਹੋਣ ’ਤੇ ਸਹੁਰਿਆਂ ਨੇ ਘਰੋਂ ਕੱਢੀ ਗਰਭਵਤੀ ਜਨਾਨੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਸਬਾ ਰਾਜਾਸਾਂਸੀ ਨਜ਼ਦੀਕ ਪੈਂਦੇ ਪਿੰਡ ਅਦਲੀਵਾਲਾ ’ਚ ਮੁੰਡਾ ਪੈਦਾ ਨਾ ਹੋਣ ’ਤੇ ਇਕ ਦੋ ਸਾਲ ਦੀ ਬੱਚੀ ਦੀ ਮਾਂ ਨੂੰ ਸਹੁਰਾ ਪਰਿਵਾਰ ਵੱਲੋਂ ਘਰੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਗਰਭਵਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਦਲੀਵਾਲ ਨਾਲ ਹੋਇਆ ਸੀ।

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਸਬਾ ਰਾਜਾਸਾਂਸੀ ਨਜ਼ਦੀਕ ਪੈਂਦੇ ਪਿੰਡ ਅਦਲੀਵਾਲਾ ’ਚ ਮੁੰਡਾ ਪੈਦਾ ਨਾ ਹੋਣ ’ਤੇ ਇਕ ਦੋ ਸਾਲ ਦੀ ਬੱਚੀ ਦੀ ਮਾਂ ਨੂੰ ਸਹੁਰਾ ਪਰਿਵਾਰ ਵੱਲੋਂ ਘਰੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਗਰਭਵਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 3 ਸਾਲ ਪਹਿਲਾਂ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਦਲੀਵਾਲ ਨਾਲ ਹੋਇਆ ਸੀ। ਵਿਆਹ ਦੌਰਾਨ ਮੇਰੇ ਮਾਤਾ-ਪਿਤਾ ਵੱਲੋਂ ਹੈਸੀਅਤ ਤੋਂ ਵੱਧ ਕੇ ਸਾਮਾਨ ਵੀ ਦਿੱਤਾ ਸੀ, ਜਿਸ ਦੇ ਬਾਵਜੂਦ ਉਸ ਦੇ ਪਤੀ ਵੱਲੋਂ ਉਸ ਦੀ ਰੋਜ਼ ਕੁੱਟਮਾਰ ਕੀਤੀ ਜਾਂਦੀ ਸੀ।

ਸੰਬੰਧਿਤ ਖ਼ਬਰਾਂ

ਉਸ ਨੇ ਕਿਹਾ ਕਿ ਇਸ ਉਪਰੰਤ ਮੇਰੇ ਘਰ ਇਕ ਕੁੜੀ ਪੈਦਾ ਹੋਈ, ਜਿਸ ਦੀ ਉਮਰ 2 ਸਾਲ ਹੈ। ਮੈਂ ਹੁਣ ਵੀ ਗਰਭਵਤੀ ਹਾਂ ਪਰ ਮੇਰੇ ਸਹੁਰੇ ਪਰਿਵਾਰ ਨੇ ਮੈਨੂੰ ਇਹ ਕਹਿ ਕੇ ਘਰੋਂ ਕੱਢ ਦਿੱਤਾ ਕਿ ਤੈਨੂੰ ਪਹਿਲਾਂ ਵੀ ਅਸੀਂ ਮੁੰਡਾ ਹੋਣ ਦੀ ਦਵਾਈ ਖਵਾਈ ਸੀ ਪਰ ਤੂੰ ਕੁੜੀ ਨੂੰ ਜਨਮ ਦਿੱਤਾ ਹੈ। ਹੁਣ ਵੀ ਤੇਰੇ ਘਰ ਕੁੜੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਮੇਰੇ ਸਹੁਰੇ ਪਰਿਵਾਰ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!