|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਰਮਸਾਰ ਕਰਤੂਤ: ਮਾਸੜ ਵੱਲੋਂ ਸਾਲੀ ਦੀ ਨਾਬਾਲਗ ਧੀ ਨਾਲ ਜਬਰ-ਜ਼ਨਾਹ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਗੋਵਾਲ 'ਚ ਇਨਸਾਨੀ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਬੇਗੋਵਾਲ ਇਲਾਕੇ ਵਿਚ ਇਕ ਵਿਅਕਤੀ ਵੱਲੋਂ ਆਪਣੀ ਸਾਲੀ ਦੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਹ 4 ਭੈਣਾਂ ਨੇ, ਜਿਨ੍ਹਾਂ ’ਚੋਂ ਇਕ ਦੀ ਕਰੀਬ 6 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ,

NRI Post Desk · 1684 ਦਿਨ ਪਹਿਲਾਂ · ਅੱਪਡੇਟ 1684 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਗੋਵਾਲ 'ਚ ਇਨਸਾਨੀ ਰਿਸ਼ਤਿਆਂ ਨੂੰ ਤਾਰ-ਤਾਰ ਕਰਦੇ ਹੋਏ ਬੇਗੋਵਾਲ ਇਲਾਕੇ ਵਿਚ ਇਕ ਵਿਅਕਤੀ ਵੱਲੋਂ ਆਪਣੀ ਸਾਲੀ ਦੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਹ 4 ਭੈਣਾਂ ਨੇ, ਜਿਨ੍ਹਾਂ ’ਚੋਂ ਇਕ ਦੀ ਕਰੀਬ 6 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਉਸ ਦਾ ਜੀਜਾ 14 ਸਾਲ ਦੀ ਭਾਣਜੀ ਨੂੰ ਉਨ੍ਹਾਂ ਕੋਲ ਛੱਡ ਗਿਆ, ਜਿਸ ਦੀ ਦੇਖਭਾਲ ਉਹ ਕਰਦੀ ਹੈ।

ਸੰਬੰਧਿਤ ਖ਼ਬਰਾਂ

ਔਰਤ ਨੇ ਦੱਸਿਆ ਕਿ ਉਸ ਦੀ ਭਾਣਜੀ ਦਿਮਾਗੀ ਤੌਰ ’ਤੇ ਥੋੜੀ ਸਿੱਧੀ ਹੈ, ਉਸ ਦਾ ਪਤੀ ਨਿੰਦਰ ਸਿੰਘ ਸ਼ਰਾਬ ਪੀਣ ਦਾ ਆਦੀ ਹੈ, ਜੋ ਸ਼ਰਾਬ ਪੀ ਕੇ ਭਾਣਜੀ ’ਤੇ ਮਾੜੀ ਨਿਅਤ ਰੱਖਦਾ ਰਹਿੰਦਾ ਸੀ। ਉਹ ਕਿਸੇ ਦੇ ਘਰ ਕੰਮ ਕਰਨ ਗਈ ਸੀ, ਜਿਸ ਦੌਰਾਨ ਉਸ ਦੇ ਪਤੀ ਨੇ ਘਰ ’ਚ ਮੌਜੂਦ ਉਸ ਦੀ ਭਾਣਜੀ ਨਾਲ ਜਬਰ-ਜ਼ਨਾਹ ਕੀਤਾ। ਐੱਸ. ਐੱਚ. ਓ. ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!